ਢਪਾਲੀ (ਬਠਿੰਡਾ), 8 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜਿਲ੍ਹੇ ਦੇ ਪਿੰਡ ਢਪਾਲੀ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਮੌਕੇ ਏਡੀਸੀ (ਜਨਰਲ) ਲਤੀਫ ਅਹਿਮਦ ਵਿਸ਼ੇਸ ਤੌਰ ’ਤੇ ਪੁੱਜੇ ਅਤੇ ਉਨ੍ਹਾਂ ਕੈਂਪ ਦੌਰਾਨ ਪਿੰਡ ਢਪਾਲੀ ਤੋਂ ਇਲਾਵਾ ਆਲੀਕੇ, ਰਾਈਆ, ਫੂਲੇਵਾਲਾ, ਘੰਡਾਬੰਨਾ, ਧਿੰਗੜ ਤੇ ਪਿੰਡ ਸੰਧੂ ਖੁਰਦ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਨੂੰ ਸੁਣਿਆ।
ਵੱਡੀ ਕਾਰਵਾਈ: ਮਹਿਲਾ ਸਮੇਤ ਦੋ ਨਸ਼ਾ ਤਸਕਰਾਂ ਕੋਲੋਂ 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਦੇ ਨੌਜਵਾਨਾਂ ਲਈ 200-400 ਮੀਟਰ ਦੇ ਟਰੈਕ ਦੀ ਮੰਗ ਕੀਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੰਗ ਨੂੰ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਜਾਵੇਗਾ। ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਲੋਂ ਢਪਾਲੀ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਖ਼ੁਸਖ਼ਬਰੀ: ਪੰਜਾਬੀਆਂ ਦੀ ਸਹਾਇਤਾ ਲਈ ਦਿੱਲੀ ਏਅਰਪੋਰਟ ’ਤੇ ਖੁੱਲਿਆ ਸਹਾਇਤਾ ਕੇਂਦਰ
ਇਸ ਮੌਕੇ ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਬੂਟਾ ਵੀ ਲਗਾਇਆ। ਇਸ ਤੋਂ ਪਹਿਲਾਂ ਪਿੰਡ ਢਪਾਲੀ ਦੇ ਸਾਬਕਾ ਸਰਪੰਚ ਬੂਟਾ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਪਿੰਡ ਦੀ ਨੁਹਾਰ ਨੂੰ ਬਦਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਪਿੰਡ ਵਾਸੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਆਪੋਂ-ਆਪਣੇ ਵਿਚਾਰ ਵੀ ਸਾਂਝੇ ਕੀਤੇ।ਇਸ ਮੌਕੇ ਨਾਇਬ ਤਹਿਸੀਲਦਾਰ, ਪੰਚਾਇਤ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਮੁਹਿੰਮ ਤਹਿਤ ਢਪਾਲੀ ਪਿੰਡ ਵਿਚ ਲਗਾਇਆ ਵਿਸ਼ੇਸ ਕੈਂਪ"