Thursday, April 16, 2026
spot_img
spot_img

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

Date:

spot_img

👉ਕਿਹਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਕੈਂਪ
👉ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
👉ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ
ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ.ਡੀ.ਆਈ.ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।

ਇਹ ਵੀ ਪੜ੍ਹੋ ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਤਰਨ ਤਾਰਨ ਵਿਖੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਵਿਖੇ ਯੂ.ਡੀ.ਆਈ.ਡੀ ਕਾਰਡ ਵਿੱਚ ਦਰੁੱਸਤੀਆਂ ਕਰਨ ਸਬੰਧੀ ਮੰਗ ਰੱਖੀ ਗਈ ਸੀ ਜਿਸ ਨੂੰ ਪੂਰਾ ਕਰਦਿਆਂ ਮੰਤਰੀ ਵੱਲੋਂ ਫੌਰੀ ਅਮਲੀ ਜਾਮਾ ਪਹਿਨਾਇਆ ਗਿਆ ਹੈ।

ਇਹ ਵੀ ਪੜ੍ਹੋ Punjab MC Election: 5 ਨਗਰ ਨਿਗਮਾਂ ਤੇ 43 ਕੋਂਸਲਾਂ ਲਈ ਵੋਟਾਂ ਪੈਣੀਆਂ ਸ਼ੁਰੂ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਆਪਣੇ ਜਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜਿਲ੍ਹਾ ਪੱਧਰ ਤੇ ਵਿਸ਼ੇਸ ਕੈਂਪ ਆਯੋਜਿਤ ਕਰਨ ਲਈ ਵੀ ਹਦਾਇਤ ਕੀਤੀ ਤਾਂ ਜ਼ੋ ਦਿਵਿਆਂਗਜਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜਿਹੜੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਅੱਪਡੇਟ ਨਹੀ ਹੋਏ ਹਨ, ਉਹ ਆਪਣੇ ਦਿਵਿਆਂਗ ਸਰਟੀਫਿਕੇਟ ਸਮੇਤ ਅਧਾਰ ਕਾਰਡ ਲਿਆ ਕੇ ਯੂ.ਡੀ.ਆਈ.ਡੀ. ਕਾਰਡ ਦਰੁੱਸਤ ਕਰਵਾ ਸਕਦੇ ਹਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...