ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

Date:

spot_img

ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ
Chandigarh News: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ ‘ਤੇ ਰਾਖਵਾਂ ਰੱਖਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ 👉ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ‘ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਨੰਬਰਦਾਰਾਂ ਦਾ ਮਾਣਭੇਟਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ 👉ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਨੰਬਰਦਾਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਨੰਬਰਦਾਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...