ਬਠਿੰਡਾ, 10 ਨਵੰਬਰ : ਸੂਬੇ ਵਿਚ ਝੋਨੇ ਦੀ ਕਟਾਈ ਦੇ ਸ਼ੀਜਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁਸਤੈਦ ਹੋਏ ਪ੍ਰਸ਼ਾਸਨ ਵੱਲੋਂ ਲਗਾਤਾਰ ਖੇਤਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅੱਜ ਜ਼ਿਲ੍ਹੇ ਦੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਐਲਾਨ ਕਰਦਿਆਂ ਕਿਹਾ ਕਿ ‘‘ ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ’’
ਇਹ ਵੀ ਪੜ੍ਹੋਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤੇ:ਮੁੱਖ ਮੰਤਰੀ
ਉਨ੍ਹਾਂ ਇਹ ਵੀ ਦਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਹਾਜ਼ਰ ਰਹੇ। ਡਿਪਟੀ ਕਮਿਸ਼ਨਰ ਨੇ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਵਾਲੇ ਜ਼ਿਲ੍ਹੇ ਦੇ ਸੂਝਵਾਨ ਕਿਸਾਨਾਂ ਦੀ ਸ਼ਲਾਘਾ ਕੀਤੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
ਇਹ ਵੀ ਪੜ੍ਹੋMLA ਗੁਰਲਾਲ ਘਨੌਰ ਪ੍ਰਧਾਨ ਤੇ ਤੇਜਿੰਦਰ ਸਿੰਘ ਮਿੱਡੂਖੇੜਾ ਬਣੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ
ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਮੁਨਾਫਾ ਵੀ ਕਰਨਗੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਵੀ ਉਪਲਬਧ ਹੈ, ਜਿਸ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਮਸ਼ੀਨਰੀ ਲੈ ਸਕਦਾ ਹੈ।
Share the post "ਬਠਿੰਡਾ ਦੇ ਡੀਸੀ ਦਾ ਅਹਿਮ ਐਲਾਨ: ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗਰਾਂਟ"