Bathinda News: ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਇਤਿਹਾਸਿਕ ਸਮਾਗਮ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ‘ਆਪਣਾ ਪੰਜਾਬ’ ਫਾਊਂਡੇਸ਼ਨ ਵੱਲੋਂ ਸਮੂਹ ਸਿੱਖਿਅਕ, ਸਾਹਿਤਕ ਤੇ ਸਭ੍ਹਿਅਚਾਰ੍ਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਫਾਊਂਡੇਸ਼ਨ ਦੇ ਡਾਇਰੈਕਟਰ ਰਵਿੰਦਰਜੀਤ ਸਿੰਘ ਖੀਪਲ ਨੇ ਪੰਜਾਬੀ ਪ੍ਰੇਮੀਆਂ, ਸਿੱਖਿਆਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ Amritsar ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ
ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ‘ਆਪਣਾ ਪੰਜਾਬ’ ਫਾਊਂਡੇਸ਼ਨ ਵੱਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਤੇ ਸਰ੍ਪ੍ਰ੍ਸਤੀ ਹੇਠ ਸ਼ੁਰੂ ਕੀਤਾ ਗਿਆ ਸੀ।ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਬਣਾਉਣ ਲਈ ਸਿਲਵਰ ਓਕਸ ਸਕੂਲ ਦੇ ਚੇਅਰਮੈਨ ਸ.ਇੰਦਰਜੀਤ ਸਿੰਘ ਬਰਾੜ ਨੇ ਵੀ ਪੂਰਾ ਉਤਸ਼ਾਹ ਦਿਖਾ ਕੇ ਆਪਣਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿਪੰਜਾਬੀ ਦਿਵਸ ਨੂੰ ਮਨਾਉਣਾ ਸਾਡੀ ਸਾਰਿਆਂ ਦੀਜਿੰਮੇਵਾਰੀ ਹੈ ਅਤੇ ਇਹ ਸਾਡੇ ਪੰਜਾਬੀ ਹੋਣ ਦੇ ਮਾਨ ਦਾ ਪ੍ਰਗਟਾਵਾ ਕਰਦਾ ਹੈ I 23 ਸਤੰਬਰ ਨੂੰ ਹੋਣ ਵਾਲੇ ਇਸ ਇਤਿਹਾਸਕ ਸਮਾਗਮ ’ਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਂਣੀ ਹੋਵੇਗੀ। ਸਮਾਗਮ ’ਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




