WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੁਕਤਸਰ

ਮਲੋਟ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ:ਡਾ ਬਲਜੀਤ ਕੌਰ

ਮਲੋਟ, 6 ਸਤੰਬਰ: ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਕਰਦਿਆਂ  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ।ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਅਤੇ ਚਾਹਵਾਨ ਪ੍ਰਾਰਥੀਆਂ ਨੂੰ ਲੋਨ ਮੁਹੱਈਆ ਕਰਵਾਇਆ ਜਾਵੇਗਾ।ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਮੈਗਾ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਸਮੂਲੀਅਤ ਕੀਤੀ ਜਾਵੇ। ਉਹਨਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹਨਾਂ ਅਧੀਨ ਆਉਂਦੇ ਵੱਖ-ਵੱਖ ਆਂਗਨਵਾੜੀ ਸੈਂਟਰਾਂ ਰਾਹੀ ਪਿੰਡਾਂ ਵਿੱਚ ਅਨਾਊਸਮੈਂਟ ਕਰਵਾਈ ਜਾਵੇ ਅਤੇ ਮਹਿਲਾਵਾਂ ਨੂੰ ਇਹਨਾਂ ਕੈਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ।

 

Related posts

ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ—ਡਿਪਟੀ ਕਮਿਸ਼ਨਰ

punjabusernewssite

ਗੈਗਸਟਰ ਲਾਰੈਸ ਬਿਸਨੋਈ ਦੇ ਨਾਂ ’ਤੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

punjabusernewssite

ਮੁਕਤਸਰ ’ਚ ਦੋ ਅਪਰੇਸ਼ਨਾਂ ਦੇ ਬਾਅਦ ਵੀ ਪੱਥਰੀ ਪੇਟ ’ਚ, ਬਜੁਰਗ ਦੀ ਹੋਈ ਮੌਤ

punjabusernewssite