“ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ

Date:

spot_img

👉ਕਿਹਾ ; ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਬਣਾਇਆ ਜਾਵੇ ਯਕੀਨੀ
Bathinda News: ਸਥਾਨਕ ਮਗਸੀਪਾ ਹਾਲ ਵਿੱਚ “ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਾ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰਦ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ “ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਬਾਰੇ ਵਿਸ਼ੇਸ਼ ਤੌਰ ‘ਤੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਟ੍ਰੇਨਿੰਗ ਸਟਾਫ਼ ਨਾਲ ਸੰਵਾਦ ਕਰਦੇ ਹੋਏ ਸਕੀਮ ਦੀ ਸਫ਼ਲ ਕਾਰਗੁਜ਼ਾਰੀ ਲਈ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ।
ਟ੍ਰੇਨਿੰਗ ਦੌਰਾਨ ਸਟਾਫ਼ ਨੂੰ ਲਾਭਪਾਤਰੀਆਂ ਦੀ ਪਹਿਚਾਣ, ਆਨਲਾਈਨ ਅਰਜ਼ੀ ਪ੍ਰਕਿਰਿਆ ਅਤੇ ਸਕੀਮ ਨਾਲ ਸੰਬੰਧਿਤ ਹੋਰ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ  ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ,ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਇਸ ਦੌਰਾਨ ਸਕੀਮ ਬਾਰੇ ਦੱਸਿਆ ਗਿਆ ਕਿ ਇਹ ਸਕੀਮ ਮਹਿਲਾਵਾਂ ਅਤੇ ਬੱਚੀਆਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਲਾਜ਼ਮੀ ਹੈ। ਹਾਜ਼ਰੀਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਕੰਮ ਕਰਨ। ਟ੍ਰੇਨਿੰਗ ਦੌਰਾਨ ਸਕੀਮ ਨੂੰ ਲਾਗੂ ਕਰਨ ਅਤੇ ਮੈਦਾਨੀ ਪੱਧਰ ‘ਤੇ ਆ ਰਹੀਆਂ ਚੁਣੌਤੀਆਂ ਦੇ ਹੱਲ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਖੇਤਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਓਮ ਪ੍ਰਕਾਸ਼, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬਠਿੰਡਾ ਪੰਕਜ ਕੁਮਾਰ, ਜਿਲ੍ਹਾ ਪ੍ਰੋਗਰਾਮ ਅਫਸਰ, ਮਾਨਸਾ ਖੁਸ਼ਵੀਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਬਹਾਦੁਰ ਸਿੰਘ ਤੋਂ ਇਲਾਵਾ ਟ੍ਰੇਨਰ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਵਾਲਾ ਸਟਾਫ਼ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...