ਬਠਿੰਡਾ, 19 ਜਨਵਰੀ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ ਮੁੱਖ ਮੰਤਰੀ ਦੀ ਭਾਲ ’ਚ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ 21 ਜਨਵਰੀ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸਤੋਂ ਪਹਿਲਾਂ 15 ਜਨਵਰੀ ਤੋਂ ਲੈ ਕੇ 19 ਜਨਵਰੀ ਤੱਕ ਪੰਜਾਬ ਨੂੰ 4 ਜੋਨਾਂ ਵਿੱਚ ਵੰਡ ਕੇ ਕੰਪਿੳਟਰ ਅਧਿਆਪਕਾਂ ਦੁਆਰਾ ਮੁੱਖ ਮੰਤਰੀ ਭਾਲ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਕੰਪਿਊਟਰ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਈਸ਼ਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਬਖਸ਼ ਲਾਲ ਅਤੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ , 6500 ਦੇ ਲੱਗਭਗ ਸਰਕਾਰੀ ਸਕੂਲਾਂ ਵਿੱਚ 18 ਸਾਲ ਤੋਂ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀਆ ਮੁੱਖ ਮੰਗਾਂ ਜਿਵੇਂਕਿ ਸਿੱਖਿਆ ਵਿਭਾਗ ਵਿੱਚ ਮਰਜਿੰਗ, ਪੇ ਕਮਿਸ਼ਨ ਅਤੇ 3SR rules ਲਾਗੂ ਕਰਵਾਉਣ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੁਹਾਲੀ/ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਬੁਲੰਦ ਕਰਦੇ ਹੋਏ ਲੱਭਿਆ ਜਾਵੇਗਾ।
ਬਠਿੰਡਾ ਵਿੱਚ ਲੁਟੇਰਿਆਂ ਨੇ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਖੋਹਿਆ ਪੈਸਿਆਂ ਵਾਲਾ ਬੈਗ
ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ ਤੋਂ ਬਆਦ ਜਿੰਨੀਆਂ ਵੀ ਨਿਯੁਕਤੀਆਂ ਪੰਜਾਬ ਦੇ ਸਕੂਲਾਂ ਵਿੱਚ ਹੋਈਆਂ ਹਨ ਉਹ ਸਾਰੇ ਮੁਲਾਜਮ ਜਿਵੇ ਕਿ ਏ.ਸੀ.ਪੀ., ਮੈਡੀਕਲ ਸਹੁਲਤਾਂ, ਆਈ.ਆਰ., 6ਵਾਂ ਤਨਖਾਹ ਕਮਿਸ਼ਨ, ਅਤੇ ਹੋਰਸਾਰੇ ਲਾਭ ਪ੍ਰਾਪਤ ਕਰ ਰਹੇ ਹਨ ਪਰ ਕੰਪਿਊਟਰ ਅਧਿਆਪਕਾਂ ਨੂੰ ਹਮੇਸ਼ਾਂ ਅੱਖੋ ਪਰੋਖੇ ਕੀਤ ਜਾ ਰਿਹਾ ਹੈ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਜੋਨੀ ਸਿੰਗਲਾ, ਗੁਰਦੀਪ ਸਿੰਘ, ਸੈਫ਼ੀ ਗੋਇਲ, ਸੁਮਿਤ ਗੋਇਲ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ, ਕਮਲਜੀਤ ਸਿੰਘ, ਅੰਸ਼ੁਮਨ ਕਾਂਸਲ, ਸੁਮਨਜੀਤ ਸਿੰਘ ਬਰਾੜ, ਅਨੀਤਾ, ਹਰਜੀਵਨ ਸਿੰਘ, ਸੰਦੀਪ ਕੁਮਾਰ, ਰਾਜਿੰਦਰ ਕੁਮਾਰ, ਸੁਖਜਿੰਦਰ ਸਿੰਘ, ਪ੍ਰਤਿਭਾ ਸ਼ਰਮਾ, ਮੀਨੂ ਗੋਇਲ, ਸ਼ਬਨਮ, ਰਜਨੀ, ਵਿਜੈ ਸ਼ਰਮਾ, ਰਚਨਾ, ਰਵਿੰਦਰ ਪਾਲ ਸਿੰਘ, ਸੁਰਿੰਦਰ ਸ਼ਰਮਾ ਅਤੇ ਜਸਵਿੰਦਰ ਸਿੰਘ ਹਾਜਰ ਰਹੇ।
Share the post "ਕੰਪਿਊਟਰ ਅਧਿਆਪਕਾਂ ਵਲੋਂ 21 ਨੂੰ ਮੁਹਾਲੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ"