spot_img

ਬਠਿੰਡਾ ’ਚ ਬੱਸ ਸਟੈਂਡ ਨੂੰ ਬਾਹਰ ਲਿਜਾਣ ਦੇ ਵਿਰੋਧ ’ਚ ਲੱਗਿਆ ਪੱਕਿਆ ਮੋਰਚਾ

Date:

spot_img

Bathinda News: ਬਠਿੰਡਾ ਸ਼ਹਿਰ ਵਿੱਚ ਸਥਿਤ ਬੱਸ ਅੱਡੇ ਨੂੰ ਮਲੋਟ ਰੋਡ ’ਤੇ ਲਿਜਾਣ ਦੇ ਫੈਸਲੇ ਦੇ ਵਿਰੋਧ ’ਚ ਅੱਜ ਸਥਾਨਕ ਨਾਗਰਿਕਾਂ, ਵਪਾਰਕ ਯੂਨਿਅਨਾਂ, ਟਰਾਂਸਪੋਰਟ ਯੂਨਿਅਨਾਂ, ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਭੀਮ ਰਾਓ ਅੰਬੇਡਕਰ ਪਾਰਕ ’ਚ ਸਵੇਰੇ 11 ਵਜੇ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਪਿਛਲੇ ਕਈ ਦਿਨਾਂ ਤੋਂ ਇਸ ਮੁੱਦੇ ਨੂੰ ਲੈ ਕੇ ਇੱਕਜੁਟ ਹੋ ਰਹੇ ਸ਼ਹਿਰ ਵਾਸੀਆਂ ਨੂੰ ਪੇਂਡੂ ਖੇਤਰ ਅਤੇ ਕਿਸਾਨ ਜਥੇਬੰਦੀਆਂ ਤੋਂ ਵੀ ਸਪੋਟ ਮਿਲੀ ਹੈ। ਇਸ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸਥਿਤ ਮੌਜੂਦਾ ਬਸ ਅੱਡਾ ਨਾ ਸਿਰਫ਼ ਲੋਕਾਂ ਲਈ ਆਸਾਨੀ ਨਾਲ ਪਹੁੰਚ ਯੋਗ ਹੈ, ਸਗੋਂ ਆਲੇ-ਦੁਆਲੇ ਦੇ ਵਪਾਰੀਆਂ ਦੀ ਰੋਜ਼ੀ-ਰੋਟੀ ਦਾ ਵੀ ਮੁੱਖ ਕੇਂਦਰ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਪੂਨਮ ਸਿੰਘ

ਨਵੇਂ ਥਾਂ ’ਤੇ ਬਸ ਅੱਡੇ ਨੂੰ ਸ਼ਿਫਟ ਕਰਨਾ ਨਾ ਸਿਰਫ਼ ਆਮ ਲੋਕਾਂ ਲਈ ਸਮਸਿਆਵਾਂ ਖੜੀਆਂ ਹੋਣਗੀਆਂ ਅਤੇ ਸਥਾਨਕ ਵਪਾਰ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਬੱਸ ਅੱਡਾ ਬਦਲਣ ਸਬੰਧੀ ਆਮ ਲੋਕਾਂ ਅਤੇ ਸਹਿਰ ਵਾਸੀਆਂ ਦੀ ਰਾਏ ਲਾਜ਼ਮੀ ਲੈਣੀ ਚਾਹੀਦੀ ਹੈ, ਤਾਂ ਜੋ ਲੋਕ ਆਪਣੇ ਹੱਕ ਦੀ ਗੱਲ ਸਰਕਾਰ ਦੇ ਸਾਹਮਣੇ ਰੱਖ ਸਕਣ। ਪ੍ਰਦਰਸ਼ਨਕਾਰੀਆਂ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਾਰੇ ਸੰਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਸਹਿਮਤੀ ਵਾਲਾ ਹੱਲ ਕੱਢਿਆ ਜਾਵੇ। ਜੇਕਰ ਪ੍ਰਸਾਸ਼ਨ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਹ ਮੋਰਚਾ ਅਣਮਿਥੇ ਧਰਨੇ ਵਿੱਚ ਬਦਲ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...