ਦੁਖ਼ਦਾਈਕ ਖ਼ਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਹੋਸਟਲ ’ਚ ਕੀਤੀ ਆ.ਤਮ+ਹੱਤਿਆ

Date:

spot_img

ਪਟਿਆਲਾ, 14 ਸਤੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੱਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਦੁਖ਼ਦਾਈਕ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਸ਼ੁਭਮ ਦੇ ਤੌਰ ‘ਤੇ ਹੋਈ ਹੈ, ਜੋਕਿ ਮੂਲਰੂਪ ਵਿਚ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਸੀ। ਸੁਭਮ ਯੂਨੀਵਰਸਿਟੀ ਦੇ ਵਿਚ ਬੀ.ਫ਼ਾਰਮਾ ਦਾ ਵਿਦਿਆਰਥੀ ਸੀ ਅਤੇ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਹੋਸਟਲ ਦੀ 6ਵੀਂ ਮੰਜ਼ਿਲ ਦੇ ਇੱਕ ਕਮਰੇ ਵਿਚ ਰਹਿੰਦਾ ਸੀ।

Good news : ਡਾਕਟਰਾਂ ਦੀ ਹੜਤਾਲ ਹੋਈ ਖ਼ਤਮ, ਹੁਣ ਰੁਟੀਨ ਦੀ ਤਰ੍ਹਾਂ ‘ਚੱਲੇਗੀ’ OPDs

ਪੁਲਿਸ ਅਧਿਕਾਰੀਆਂ ਮੁਤਾਬਕ ਸਵੇਰ ਜਦ ਕਾਫ਼ੀ ਦੇਰ ਤੱਕ ਕਮਰੇ ਵਿਚੋਂ ਬਾਹਰ ਨਹੀਂ ਆਇਆ ਤਾਂ ਨਾਲ ਦੇ ਵਿਦਿਆਰਥੀਆਂ ਨੇ ਉਸਨੂੰ ਫ਼ੋਨ ਕੀਤਾ ਪ੍ਰੰਤੂ ਫ਼ੋਨ ਨਾ ਚੁੱਕਣ ’ਤੇ ਕਮਰੇ ਵੱਲ ਗਏ ਤਾਂ ਅੰਦਰਲਾ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਏ। ਸ਼ੁਭਮ ਦੀ ਲਾਸ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਲਮਕ ਰਹੀ ਸੀ। ਜਿਸਤੋਂ ਤੁਰੰਤ ਬਾਅਦ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲੇ ਤੱਕ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

 

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...