11 Views
ਹਰਿਆਣਾ, 18 ਮਈ: ਹਰਿਆਣਾ ਦੇ ਨੂੰਹ ‘ਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਯਾਤਰੀਆਂ ਨਾਲ ਭਰੀ ਬੱਸ ਵਿੱਚ ਅਚਾਨਕ ਅੱਗ ਲੱਗਣ ਦੇ ਨਾਲ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਯਾਤਰੀ ਵਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਘਰ ਵੱਲ ਨੂੰ ਜਾ ਰਹੇ ਸੀ ਤੇ ਅਚਾਨਕ ਕੁੰਡਲੀ ਮਾਨਸਰ ਪਲਵਲ ਦੇ ਹਾਈਵੇ ਤੇ ਰਾਤ ਕਰੀਬ ਡੇਢ ਵਜੇ ਇਹ ਹਾਦਸਾ ਵਾਪਰਿਆ ਹੈ।
ਸੀਨੀਅਰ ਕਾਂਗਰਸੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲ੍ਹਾ
ਇਸ ਬੱਸ ਵਿੱਚ 60 ਦੇ ਕਰੀਬ ਸ਼ਰਧਾਲੂ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਜਿਆਦਾਤਰ ਸ਼ਰਧਾਲੂ ਹੁਸ਼ਿਆਰਪੁਰ, ਲੁਧਿਆਣਾ ਤੇ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਫਿਲਹਾਲ ਅਜੇ ਅੱਗ ਲੱਗਣ ਤੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Share the post "ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਅੱਠ ਜਿੰਦਾ ਸੜੇ, ਕਈਆਂ ਦੀ ਹਾਲਤ ਗੰਭੀਰ"