ਬਠਿੰਡਾ, 3 ਜਨਵਰੀ: ਸ਼ੁੱਕਰਵਾਰ ਸਵੇਰੇ ਸਥਾਨਕ ਬਠਿੰਡਾ-ਡੱਬਵਾਲੀ ਰੋਡ ’ਤੇ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਦਰਜ਼ਨਾਂ ਸਵਾਰੀਆਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਵਰਕਰਾਂ ਅਤੇ ਰਾਹਗੀਰਾਂ ਵੱਲੋਂ ਜਖ਼ਮੀਆਂ ਨੂੰ ਬੱਸ ਵਿਚੋਂ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ। ਮੁਢਲੀ ਜਾਣਕਾਰੀ ਜਖ਼ਮੀਆਂ ਦੇ ਵਿਚ ਕਈਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਪਤਾ ਲੱਗਿਆ ਹੈ ਕਿ ਨਿਊ ਦੀਪ ਕੰਪਨੀ ਦੀ ਇਹ ਬੱਸ ਰਾਮਾ ਤੋਂ ਬਠਿੰਡਾ ਰਿਫਾਈਨਰੀ ਰੋਡ ਰਾਹੀਂ ਆ ਰਿਹਾ ਸੀ ਜਦੋਂਕਿ ਦੂਜੇ ਪਾਸਿਓ ਰਾਮਾ ਰਿਫ਼ਾਈਨਰੀ ਵੱਲ ਤੇਲ ਟੈਂਕਰ ਜਾ ਰਿਹਾ ਸੀ।
ਇਹ ਵੀ ਪੜ੍ਹੋ ਬਠਿੰਡਾ ’ਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਵਿਜੀਲੈਂਸ ਨੂੰ ਦੇਖ ਫ਼ਿਲਮੀ ਸਟਾਈਲ ’ਚ ਭੱਜਿਆ ‘ਹੌਲਦਾਰ’
ਰਾਸਤੇ ਵਿਚ ਜਿਆਦਾ ਧੁੰਦ ਹੋਣ ਕਾਰਨ ਪਿੰਡ ਗੁਰੂਸਰ ਸੈਣੇਵਾਲਾ ਅਤੇ ਗਹਿਰੀ ਬੁੱਟਰ ਦੇ ਵਿਚਕਾਰ ਦੋਨਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਟੱਕਰ ਦੇ ਵਿਚ ਬੱਸ ਅਤੇ ਟੈਂਕਰ ਦੇ ਡਰਾਈਵਰਾਂ ਸਹਿਤ ਦੋ ਦਰਜ਼ਨ ਦੇ ਕਰੀਬ ਸਵਾਰੀਆਂ ਜਖ਼ਮੀ ਹੋ ਗਈਆਂ। ਜਖ਼ਮੀਆਂ ਨੂੰ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰਾਂ ਵੱਲੋਂ ਏਮਜ਼ ਹਸਪਤਾਲ ਅਤੇ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਫ਼ਿਲਹਾਲ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਬਠਿੰਡਾ-ਡੱਬਵਾਲੀ ਰੋਡ ’ਤੇ ਨਿਊ ਦੀਪ ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ, ਦਰਜ਼ਨਾਂ ਜਖ਼ਮੀ"