ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਕੈਂਪ ਲਗਾ ਕੇ ਮੌਕੇ ਉਤੇ ਕਲੀਅਰੈਂਸ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਲਗਾਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਗਏ ਹਨ।
ਇਹ ਵੀ ਪੜ੍ਹੋ ਚੋਣ ਮੰਚ ‘ਤੇ ਮੀਕਾ ਸਿੰਘ ਅਤੇ ਰਾਘਵ ਚੱਢਾ ਦੀ ਸ਼ਾਨਦਾਰ ਜੁਗਲਬੰਦੀ, ਲੋਕਾਂ ਨੇ ਵਜਾਈਆਂ ਤਾੜੀਆਂ
ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ।ਮੁੰਡੀਆ ਨੇ ਕਿਹਾ ਕਿ ਕੈਂਪ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਨਾਲ ਸਬੰਧਤ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ ਸਰਟੀਫਿਕੇਟ ਸੌਂਪੇ ਜਾਂਦੇ ਜਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ"