Bathinda News:ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ “ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡਿਜੀਟਲ ਸਮੱਗਰੀ ਬਣਾਉਣ ਬਾਰੇ ਤਿੰਨ ਰੋਜ਼ਾ ਵਰਕਸ਼ਾਪ ਦਾ ਉਦਘਾਟਨੀ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਭਾਗੀਦਾਰਾਂ ਵਿੱਚ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਾਲੀ ਪ੍ਰਭਾਵਸ਼ਾਲੀ ਡਿਜੀਟਲ ਸਮੱਗਰੀ ਬਣਾਉਣ ਸੰਬੰਧੀ ਹੁਨਰ ਵਿਕਾਸ ਕਰਨਾ ਹੈ।ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਸਪਾਂਸਰ ਕੀਤੀ ਇਹ ਵਰਕਸ਼ਾਪ ਸੀਯੂ ਪੰਜਾਬ ਦੇ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਸਹਾਇਤਾ ਨਾਲ ਅਤੇ ਆਈਆਈਸੀ ਦੇ ਸਹਿਯੋਗ ਨਾਲ ਸੰਚਾਲਿਤ ਕੀਤੀ ਜਾ ਰਹੀ ਹੈ।ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਵਿੱਚ ਭਾਰਤੀ ਸਿੱਖਿਆ ਮੰਡਲ ਦੇ ਰਾਸ਼ਟਰੀ ਸੰਗਠਨ ਮੰਤਰੀ ਸ਼ੰਕਰਾਨੰਦ ਬੀ.ਆਰ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਲੰਧਰ ਖੇਤਰੀ ਕੈਂਪਸ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਸਾਬਕਾ ਡੀਨ ਅਤੇ ਮੁਖੀ ਪ੍ਰੋ. ਕਮਲੇਸ਼ ਸਿੰਘ ਦੁੱਗਲ ਨੇ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲਿਆ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 140 ਮੋਬਾਇਲ ਫੋਨ ਮਾਲਕਾਂ ਹਵਾਲੇ ਕੀਤੇ
ਆਪਣੇ ਉਦਘਾਟਨੀ ਭਾਸ਼ਣ ਵਿੱਚ ਮੁੱਖ ਮਹਿਮਾਨ ਸ਼ੰਕਰਾਨੰਦ ਬੀ.ਆਰ. ਨੇ ਕਿਹਾ ਕਿ ਕੁਦਰਤ ਹਮੇਸ਼ਾ ਸਾਨੂੰ ਬ੍ਰਹਿਮੰਡ ਦੇ ਪੰਜ ਤੱਤਾਂ ਨਾਲ ਸੰਤੁਲਨ ਬਣਾ ਕੇ ਜੀਵਨ ਜਿਊਣਾ ਸਿਖਾਉਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦੋਯਗਿਕਕਰਨ ਅਤੇ ਸ਼ਹਿਰੀਕਰਨ ਕਾਰਨ ਵਾਤਾਵਰਣ ਵਿੱਚ ਵਿਗਾੜ ਆਉਣ ਦੇ ਨਾਲ-ਨਾਲ ਗਲੋਬਲ ਵਾਰਮਿੰਗ ਅਤੇ ਸਿਹਤ ਸਮੱਸਿਆਵਾਂ ਪੈਦਾ ਹੋਈਆਂ ਹਨ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੰਵੇਦਨਸ਼ੀਲਤਾ, ਸਹਿਯੋਗ ਅਤੇ ਕੁਦਰਤ ਦੀ ਸਾਂਭ-ਸੰਭਾਲ ‘ਤੇ ਆਧਾਰਿਤ ਕੋਸ਼ਿਸ਼ਾਂ ਹੀ ਸਾਡੇ ਵਾਤਾਵਰਣ ਨੂੰ ਮੁੜ ਸੁਰਜੀਤ ਕਰਨ ਵਿੱਚ ਸਾਡੀ ਮਦਦ ਕਰ ਸਕਦੇ ਹਨ। ਇਹਨਾਂ ਟਿਕਾਊ ਵਿਕਾਸ ਅਭਿਆਸਾਂ ਨੂੰ ਅਪਣਾਉਣ ਪ੍ਰਤੀ ਸਾਡੀ ਜਾਗਰੂਕਤਾ ਅਤੇ ਵਚਨਬੱਧਤਾ ਹੀ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਯੋਗ ਬਣਾਏਗੀ।ਇਸ ਦੌਰਾਨ ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਆਪਣੇ ਸੰਬੋਧਨ ਵਿੱਚ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂਨੇ ਆਈਆਈਟੀ ਰੋਪੜ ਦੁਆਰਾ ਸ਼ੁਰੂ ਕੀਤੇ ਗਏ “ਸੈਂਟਰ ਆਫ਼ ਐਕਸੀਲੈਂਸ ਇਨ ਏਆਈ ਫਾਰ ਐਗਰੀਕਲਚਰ” ਵਰਗੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜੋ ਕਿ ਏਆਈ-ਅਧਾਰਤ ਐਗਰੋਟੈਕ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸੂਚਿਤ ਫੈਸਲੇ ਲੈਣ ਦੇ ਯੋਗ ਬਣਾਉਣ ਲਈ ਡਿਜੀਟਲ ਖੇਤੀ ਆਧਾਰਿਤ ਸਮਾਰਟ-ਐਗਰੀਕਲਚਰ ਟੈਕਨਾਲੋਜੀ ਦੇ ਪ੍ਰਸਾਰ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਉਮੀਦ ਪ੍ਰਗਟਾਈ ਕਿ ਇਹ ਵਰਕਸ਼ਾਪ ਟਿਕਾਊ ਖੇਤੀ ਪ੍ਰਣਾਲੀਆਂ ਲਈ ਇੱਕ ਡਿਜੀਟਲ ਈਕੋਸਿਸਟਮ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ।
ਇਹ ਵੀ ਪੜ੍ਹੋ ਪੰਜਾਬ ’ਚ ਧੁੰਦ ਦਾ ਕਹਿਰ ਵਧਿਆ, ਵਿਜ਼ੀਬਿਲਟੀ ਹੋਰ ਘਟੀ ਤੇ ਬੱਦਲਵਾਈ ਦੇ ਆਸਾਰ
ਪ੍ਰੋ. ਕਮਲੇਸ਼ ਸਿੰਘ ਦੁੱਗਲ ਨੇ ਡਿਜੀਟਲ ਸਮੱਗਰੀ ਸਿਰਜਣਾ ਰਾਹੀਂ ਸਮਾਜਿਕ ਤਬਦੀਲੀ ਦੀ ਸੰਭਾਵਨਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਛੋਟੇ ਵੀਡੀਓ, ਬਲੌਗ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਪ੍ਰਭਾਵਸ਼ਾਲੀ ਡਿਜੀਟਲ ਸਮੱਗਰੀ ਤਿਆਰ ਕਰਕੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਫੈਲਾਇਆ ਜਾ ਸਕਦਾ ਹੈ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਮਹਿਮਾਨ ਬੁਲਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਵਰਕਸ਼ਾਪ ਦਾ ਵਿਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ “ਵਾਤਾਵਰਣ ਲਈ ਜੀਵਨ ਸ਼ੈਲੀ” ਪਹਿਲਕਦਮੀ ਦੇ ਅਨੁਸਾਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਰਕਸ਼ਾਪ 50 “ਈਕੋ ਵਾਰੀਅਰਜ਼” ਨੂੰ ਸਿਖਲਾਈ ਦੇਵੇਗੀ ਜੋ ਪ੍ਰਭਾਵਸ਼ਾਲੀ ਡਿਜੀਟਲ ਸਮੱਗਰੀ ਤਿਆਰ ਕਰਦੇ ਹੋਏ ਨਾਗਰਿਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਟਿਕਾਊ ਵਿਕਾਸ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ।ਇਸ ਪ੍ਰੋਗਰਾਮ ਵਿੱਚ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਫੈਕਲਟੀ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਯੂਨੀਵਰਸਿਟੀ ਦੇ ਵਿਭਾਗਾਂ ਦੇ ਡੀਨ, ਵੱਖ-ਵੱਖ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ, ਖੋਜਕਰਤਾ ਅਤੇ ਵਿਦਿਆਰਥੀ ਸ਼ਾਮਲ ਹੋਏ। ਵਰਕਸ਼ਾਪ ਦੇ ਪਹਿਲੇ ਦਿਨ, ਐਥੀਨਾ ਐਜੂਕੇਸ਼ਨ ਮਾਹਿਰ ਅਨੂਪ ਸੇਮਵਾਲ ਅਤੇ ਸੁਖਚਰਨ ਦੁਆਰਾ ਦੋ ਤਕਨੀਕੀ ਸੈਸ਼ਨ ਕਰਵਾਏ ਗਏ। ਇਹ ਤਕਨੀਕੀ ਸੈਸ਼ਨ ਬੁੱਧਵਾਰ ਤੱਕ ਜਾਰੀ ਰਹਿਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite





