ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 244 ਨਾਮਜ਼ਦਗੀ ਪੱਤਰ ਹੋਏ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

Date:

spot_img

ਬਠਿੰਡਾ, 12 ਦਸੰਬਰ (ਅਸ਼ੀਸ਼ ਮਿੱਤਲ): ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕਰਦਿਆਂ ਦੱਸਿਆ ਕਿ ਬਠਿੰਡਾ ਦੇ ਵਾਰਡ ਨੰਬਰ 48 ਲਈ 8, ਗੋਨਿਆਣਾ ਦੇ ਵਾਰਡ ਨੰਬਰ 9 ਲਈ 5, ਲਹਿਰਾ ਮੁਹੱਬਤ ਦੇ ਵਾਰਡ ਨੰਬਰ 3,5,8 ਅਤੇ 10 ਲਈ 17, ਨਥਾਣਾ ਦੇ ਵਾਰਡ ਨੰਬਰ 6 ਲਈ 4, ਰਾਮਪੁਰਾ ਫੂਲ ਦੇ ਵਾਰਡ ਨੰਬਰ 1-21 ਲਈ 109,

ਇਹ ਵੀ ਪੜ੍ਹੋਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ  

ਮਹਿਰਾਜ ਦੇ ਵਾਰਡ ਨੰਬਰ 8 ਲਈ 4, ਕੋਠਾ ਗੁਰੂ ਦੇ ਵਾਰਡ ਨੰਬਰ 2 ਲਈ 4, ਭਾਈਰੂਪਾ ਦੇ ਵਾਰਡ ਨੰਬਰ 6 ਲਈ 8, ਮੌੜ ਦੇ ਵਾਰਡ ਨੰਬਰ 1 ਲਈ 5 ਅਤੇ ਤਲਵੰਡੀ ਸਾਬੋ ਦੇ ਵਾਰਡ ਨੰਬਰ 1-15 ਲਈ 80 ਨਾਮਜ਼ਦਗੀ ਪੱਤਰ ਦਾਖਲ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਦੱਸਿਆ ਕਿ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਤੇ 14 ਦਸੰਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...