ਫ਼ਤਿਹਗੜ੍ਹ ਸਾਹਿਬ, 25 ਦਸੰਬਰ: ਫ਼ਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਵਾਪਸ ਆਪਣੇ ਘਰ ਜਾ ਰਹੇ ਸ਼ਰਧਾਲੂਆਂ ਦੀ ਭਰੀ ਟਰੈਕਟਰ-ਟਰਾਲੀ ਦਾ ਇੱਕ ਟਰੱਕ ਨਾਲ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਦੋ ਸਰਧਾਲੂਆਂ ਦੀ ਮੌਤ ਹੋ ਗਈ ਜਦਕਿ ਇੱਕ ਦਰਜ਼ਨ ਦੇ ਕਰੀਬ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ।
ਇਹ ਵੀ ਪੜ੍ਹੋ ਨੈਨੀਤਾਲ ’ਚ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖ਼ਾਈ ਡਿੱਗੀ, ਇੱਕ ਬੱਚੇ ਸਹਿਤ ਚਾਰ ਜਣਿਆਂ ਦੀ ਹੋਈ ਮੌ+ਤ
ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਟੀਮ ਮੌਕੇ ’ਤੇ ਪੁੱਜੀ ਤੇ ਘਟਨਾ ਦੀ ਜਾਂਚ ਕੀਤੀ। ਫ਼ਿਲਹਾਲ ਪੁਲਿਸ ਨੇ ਟਰੱਕ ਡਰਾਈਵਰ ਵਿਰੁਧ ਕੇਸ ਦਰਜ ਕਰ ਲਿਆ ਹੈ। ਇਹ ਹਾਦਸਾ ਕੌਮੀ ਮਾਰਗ ’ਤੇ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਦੀ ਹੱਦ ਨੇੜੇ ਹੋਇਆ। ਇਸ ਹਾਦਸੇ ਵਿਚ ਮਾਰੇ ਗਏ ਦੋਨਾਂ ਸ਼ਰਧਾਲੂੁਆਂ ਦੀ ਪਹਿਚਾਣ ਅਵਤਾਰ ਸਿੰਘ (32) ਅਤੇ ਸੁਰਿੰਦਰ ਸਿੰਘ (15) ਵਾਸੀ ਪਿੰਡ ਭਗਵਾਨਪੁਰਾ ਹਲਕਾ ਖੇਮਕਰਨ ਵਜੋਂ ਹੋਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸ਼ਹੀਦੀ ਦਿਹਾੜੇ ’ਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਟਰਾਲੀ ਟਰੱਕ ਨਾਲ ਟਕਰਾਈ, ਦੋ ਮੌ+ਤਾਂ"