WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਟਿਆਲਾ

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ
ਪਟਿਆਲਾ, 26 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ’ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ।

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ।ਇਥੇ ਜਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ ਦੀਆਂ ਇਮਾਰਤਾਂ ’ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ।ਬਿਜਲੀ ਮੰਤਰੀ ਨੇ ਕਿਹਾ,‘‘ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ ਕਾਰਬਨਡਾਈਆਕਸਾਈਡ ਸੋਖਣ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਵਿਕਸਤ ਲਗਭਗ 1015 ਰੁੱਖਾਂ ਦੇ ਬਰਾਬਰ ਹੈ।“

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਸ. ਈ.ਟੀ.ਓ ਨੇ ਕਿਹਾ ਕਿ ਸੋਲਰ ਦਰੱਖਤ ਰਵਾਇਤੀ ਸੋਲਰ ਪੈਨਲਾਂ ਦੇ ਮੁਕਾਬਲੇ ਘੱਟ ਜਗਾ ਲੈਂਦੇ ਹਨ, ਜੋ ਉਨ੍ਹਾਂ ਨੂੰ ਸ਼ਹਿਰੀ ਵਾਤਾਵਰਣ ਅਤੇ ਸੀਮਤ ਜਗਾ ਵਾਲੇ ਖੇਤਰਾਂ ਲਈ ਆਦਰਸ਼ ਬਣਾਉਂਦਾ ਹੈ। ਇਸ ਮੌਕੇ ਸੀ ਐਮਡੀ ਪੀਐਸਪੀਸੀਐਲ ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀ. ਡੀਪੀਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਇੰਜੀ. ਪਰਮਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਰਵਿੰਦਰ ਸਿੰਘ ਸੈਣੀ, ਡਾਇਰੈਕਟਰ ਫਾਈਨਾਂਸ ਸੀਏ. ਐਸ ਕੇ ਬੇਰੀ, ਡਾਇਰੈਕਟਰ ਐਡਮਿਨ ਸ. ਜਸਬੀਰ ਸਿੰਘ ਸੁਰ ਸਿੰਘ ਵੀ ਮੌਜੂਦ ਸਨ।

 

Related posts

ਦਿਹਾੜੀ ਦਾ ਸਮਾਂ ਵਧਾਉਣ ਲਈ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

punjabusernewssite

ਬਿਜਲੀ ਚੋਰੀ ਵਿਰੁਧ ਸਖ਼ਤ ਹੋਈ ਪੰਜਾਬ ਸਰਕਾਰ, 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

punjabusernewssite

ਜਮੀਨ ਦੇ ਪਿੱਛੇ ਖੂਨ ਹੋਇਆ ਸਫੈਦ, ਭਰਾ ਨੇ ਭਰਾ ਮਾ+ਰਿਆਂ, ਪੁਲਿਸ ਵੱਲੋਂ ਕਾਬੂ

punjabusernewssite