WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਸੂਬੇ ’ਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਲਾਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 29 ਜੂਨ:ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ।ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ – ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕਰਦਿਆਂ ਵੰਨ-ਸੁਵੰਨੀ ਜਾਣਕਾਰੀ ਇਕੱਤਰ ਕੀਤੀ ਗਈ।ਬਾਗ਼ਬਾਨੀ ਵਿਭਾਗ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਲੋਂ ਪੰਜਾਬ ਨਾਲ ਸਬੰਧਤ ਬਾਗ਼ਬਾਨੀ ਫ਼ਸਲਾਂ ਦੀ ਖੇਤੀ, ਨਵੀਆਂ ਤਕਨੀਕਾਂ ਦੀ ਵਰਤੋਂ ਦੀ ਜਾਣਕਾਰੀ ਅਤੇ ਭਵਿੱਖ ਵਿੱਚ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਨਾਖ, ਆੜੂ, ਅਲੂਚੇ ਅਤੇ ਸੇਬ ਦੀਆਂ ਲੋਅ ਚਿਲਿੰਗ ਵਾਲੀਆਂ ਕਿਸਮਾਂ ਅਤੇ ਰੇਸ਼ਮ ਸਬੰਧੀ ਰਿਲਿੰਗ ਯੂਨਿਟ ਸਥਾਪਿਤ ਕਰਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ

ਇਨ੍ਹਾਂ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਮੌਜੂਦਾ ਸਮੇਂ ਮੁਤਾਬਕ ਵੱਧ ਮੁਨਾਫ਼ੇ ਵਾਲੇ ਫਲ ਤੇ ਫੁੱਲ ਪੈਦਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਲੜੀ ਨੂੰ ਅੱਗੇ ਵਧਾਉਣ ਲਈ ਇਹ ਦੌਰਾ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਖੇਤਰ ’ਚ ਮੌਸਮ ਬਾਕੀ ਸੂਬੇ ਦੇ ਮੁਕਾਬਲੇ ਠੰਢਾ ਹੋਣ ਕਰਕੇ ਇਨ੍ਹਾਂ ਖੇਤਰਾਂ ਵਿੱਚ ਨਵੇਂ ਸੰਭਾਵੀ ਫਲ ਤੇ ਫੁੱਲ ਪੈਦਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਬਾਗ਼ਬਾਨੀ ਮੰਤਰੀ ਨਾਲ ਗਏ ਅਗਾਂਹਵਧੂ ਕਿਸਾਨਾਂ ਦੇ ਵਫ਼ਦ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸੰਯਮ ਅਗਰਵਾਲ, ਬਾਗ਼ਬਾਨੀ ਵਿਭਾਗ ਦੇ ਡਾ. ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਹਰਪ੍ਰੀਤ ਸਿੰਘ ਸੇਠੀ ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਸੰਦੀਪ ਗਰੇਵਾਲ ਸਹਾਇਕ ਡਾਇਰੈਕਟਰ ਬਾਗ਼ਬਾਨੀ (ਪਟਿਆਲਾ), ਡਾ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਹੁਸ਼ਿਆਰਪੁਰ) ਸ਼ਾਮਿਲ ਸਨ।

Related posts

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ

punjabusernewssite

ਸੰਘਰਸ਼ੀ ਧਿਰਾਂ ਦੀ ਅਵਾਜ਼ ਨੱਪਣ ਲਈ ਮੁੱਖ ਮੰਤਰੀ ਦੇ ਸਮਾਗਮਾਂ ‘ਚ ਚੱਲੇਗਾ ਡੀ.ਜੇ.!

punjabusernewssite

ਕੁੰਢੀਆਂ ਦੇ ਸਿੰਗ ਫ਼ਸ ਗਏ:ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਮੇਅਰ ਦੀ ਚੋਣ ਅੱਜ

punjabusernewssite