Moga News: ਜ਼ਿਲ੍ਹੇ ਦੇ ਪਿੰਡ ਦੌਧਰ ਸ਼ਰਕੀ ਵਿਖੇ ਬੀਤੀ ਰਾਤ ਅਗਿਆਤ ਵਿਅਕਤੀਆਂ ਵੱਲੋਂ ਘਰ ਵਿਚ ਇਕੱਲੀ ਰਹਿੰਦੀ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੀ ਨਜ਼ਰੇ ਇਹ ਮਾਮਲਾ ਲੁੱਟ ਦਾ ਲੱਗਦਾ ਹੈ ਕਿਉਂਕਿ ਕਾਤਲ ਔਰਤ ਦੇ ਕੰਨਾਂ ਅਤੇ ਨੱਕ ਵਿਚ ਪਾਏ ਸੋਨੇ ਦੇ ਗਹਿਣਿਆਂ ਤੋਂ ਇਲਾਵਾ ਘਰ ਵਿਚੋਂ ਹੋਰ ਸਮਾਨ ਵੀ ਲੈ ਗਏ। ਇਸ ਮਾਮਲੇ ਵਿਚ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਸੂਚਨਾ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅਗਿਆਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।
ਇਹ ਵੀ ਪੜ੍ਹੋ Sidhu Moosewala ਦੇ ਕਰੀਬੀ ਦੇ ਘਰ ਫ਼ਾਈਰਿੰਗ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ encounter
ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਮ੍ਰਿਤਕ ਔਰਤ ਦੀ ਪਹਿਚਾਣ ਗੁਰਮੇਲ ਕੌਰ 62 ਸਾਲ ਪਤਨੀ ਨਾਹਰ ਸਿੰਘ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦਸਿਆ ਕਿ ਫ਼ੌਰੇਂਸਕ ਟੀਮਾਂ ਵੱਲੋਂ ਵੀ ਪੜਤਾਲ ਕਰਨ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਹਾਸਲ ਕੀਤੀ ਗਈ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।