ਸਰਕਾਰੀ ਪੋਲੀਟੈਕਨਿਕ ਕਾਲਜ, ਬਠਿੰਡਾ ਵਿਖੇ ਸੜਕ ਸੁਰੱਖਿਆ ਵਿਸ਼ੇ ਤੇ ਵਰਕਸ਼ਾਪ ਕਰਵਾਈ ਗਈ

Date:

spot_img

Bathinda News:ਸਰਕਾਰੀ ਪੋਲੀਟੈਕਨਿਕ ਕਾਲਜ, ਬਠਿੰਡਾ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਸੜਕ ਸੁਰੱਚਖਿਆ ਵਿਸ਼ੇ ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਦੱਸਿਆ ਕਿ ਕਾਲਜ ਵੱਲੋਂ ਇਹ ਵਰਕਸਾਪ ਟ੍ਰੈਫਿਕ ਪੁਲਿਸ ਬਠਿੰਡਾ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ  Delhi Assembly Election ਤੋਂ ਇੱਕ ਦਿਨ ਪਹਿਲਾਂ CM Atishi ਵਿਰੁੱਧ ਪਰਚਾ ਦਰਜ

ਇਸ ਮੌਕੇ ਟ੍ਰੈਫਿਕ ਪੁਲਿਸ ਬਠਿੰਡਾ ਦੇ ਇੰਚਾਰਜ ਏ.ਐਸ.ਆਈ. ਹਾਕਮ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਸਾਈਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਮੇਸਾਂ ਇਨ੍ਹਾਂ ਦੀ ਪਾਲਣਾ ਕਰਨ ਲਈ ਕਿਹਾ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਡਰਾਈਵਿੰਗ ਲਾਈਸੈਸ ਬਣਾਉਣ ਉਪਰੰਤ ਹੀ ਡਰਾਈਵਿੰਗ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪੂਰਨ ਰੂਪ ਵਿੱਚ ਪਾਲਣਾ ਕਰਨ। ਇਸ ਵਰਕਸ਼ਾਪ ਦਾ ਅਯੋਜਨ ਕਾਲਜ ਦੇ ਪ੍ਰਸ਼ਨੈਲਟੀ ਡਿਵੈਲਪਮੈਂਟ ਕਲੱਬ ਵੱਲੋਂ ਕਲੱਬ ਇੰਚਾਰਜ ਪ੍ਰਵੇਸ਼ ਕੁਮਾਰ ਅਤੇ ਜਸਵਿੰਦਰ ਸਿੰਘ, ਲੈਕਚਰਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਐਸ.ਆਰ.ਸੀ. ਦਰਸ਼ਨ ਸਿੰਘ ਢਿੱਲੋ ਅਤੇ ਸਕੱਤਰ ਐਸ.ਆਰ.ਸੀ. ਸ੍ਰੀਮਤੀ ਮੀਨਾ ਗਿੱਲ, ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...