Site icon Punjabi Khabarsaar

ਦਰਬਾਰ ਸਾਹਿਬ ਨਜਦੀਕ ਨੌਜਵਾਨ ਕੁੜੀ ਨੇ ਇਤਿਹਾਸਕ ਗੁਰਦੂਆਰੇ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕਸ਼ੀ

237 Views

ਸ਼੍ਰੀ ਅੰਮ੍ਰਿਤਸਰ ਸਾਹਿਬ, 7 ਨਵੰਬਰ: ਸਥਾਨਕ ਦਰਬਾਰ ਸਾਹਿਬ ਦੀ ਪਰਕ੍ਰਮਾ ਦੇ ਨਜ਼ਦੀਕ ਹੀ ਇਤਿਹਾਸਕ ਗੁਰਦੂਆਰਾ ਸਾਹਿਬ ਸ਼੍ਰੀ ਅਟੱਲ ਰਾਏ ਦੀ ਇਮਾਰਤ ਤੋਂ ਛਾਲ ਮਾਰ ਕੇ ਕੁੱਝ ਸਮਾਂ ਪਹਿਲਾਂ ਇੱਕ ਨੌਜਵਾਨ ਲੜਕੀ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ।

ਇਹ ਵੀ ਪੜ੍ਹੋਚੰਡੀਗੜ੍ਹ ’ਚ ਭਰਾ ਨੇ ਭੈਣ ਦਾ ਕੀਤਾ ਬੇਰਹਿਮੀ ਨਾਲ ਕ+ਤਲ, ਜਾਣੋ ਵਜਾਹ

ਘਟਨਾ ਦਾ ਪਤਾ ਲੱਗਦੇ ਹੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫ਼ੋਰਸ ਅਤੇ ਅੰਮ੍ਰਿਤਸਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਗੁਰਦੂਆਰਾ ਸਾਹਿਬ ਦੇ ਨਜਦੀਕ ਸੀਸੀਟੀਵੀ ਕੈਮਰਿਆਂ ਨੂੰ ਦੇਖਿਆ ਜਾ ਰਿਹਾ ਕਿ ਇਹ ਲੜਕੀ ਕਦ ਆਈ ਸੀ ਤੇ ਇਸਦੇ ਨਾਲ ਕੌਣ ਸੀ। ਮੁਢਲੀ ਸੂਚਨਾ ਮੁਤਾਬਕ ਇਸ ਲੜਕੀ ਨੇ ਗੁਰਦੂਆਰਾ ਸਾਹਿਬ ਦੀ ਇਮਾਰਤ ਦੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰੀ ਹੈ।

 

Exit mobile version