America ‘ਚ ਪੰਜਾਬੀ ਮੂਲ ਦਾ ਨੌਜਵਾਨ ਆਪਣੀ ਪਤਨੀ ਨੂੰ ਕ*ਤ*ਲ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

Date:

spot_img

America News: America ‘ਚ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਪੁਲਿਸ ਨੇ ਆਪਣੀ ਪਤਨੀ ਨੂੰ ਕਤਲ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਮੁਲਜਮ ਦਾ ਪਿਛੋਕੜ ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਅਮਰੀਕਾ ਵਿੱਚ ਪ੍ਰਵਾਰ ਨਾਲ ਰਹਿ ਰਿਹਾ ਸੀ। ਮੁਲਜਮ ਨੌਜਵਾਨ ਦੀ ਪਹਿਚਾਣ ਗੁਰਿੰਦਰ ਸਿੰਘ ਗਿੱਲ ਵਜੋਂ ਅਤੇ ਉਸ ਦੀ ਮ੍ਰਿਤਕ ਪਤਨੀ ਦਾ ਨਾਮ ਜੈਸਮੀਨ ਗਿੱਲ ਦੱਸਿਆ ਜਾ ਰਿਹਾ। ਸੂਚਨਾ ਮੁਤਾਬਕ ਅਮਰੀਕਾ ਦੇ ਸੈਕਰੀਮੈਂਟੋ ਵਿੱਚ ਰਹਿਣ ਵਾਲੇ ਇਸ ਜੋੜੇ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ। ਪ੍ਰੰਤੂ ਹੁਣ ਦੋਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜੋ ਕਿ ਤਲਾਕ ਤੱਕ ਪਹੁੰਚਿਆ ਹੋਇਆ ਸੀ। ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਜੈਸਮੀਨ ਗਿੱਲ ਲੰਘੀ 30 ਸਤੰਬਰ ਨੂੰ ਆਖਰੀ ਵਾਰ ਆਪਣੇ ਘਰ ਦੇ ਨਜ਼ਦੀਕ ਦੇਖੀ ਗਏ ਸੀ, ਉਸ ਤੋਂ ਬਾਅਦ ਉਸਦਾ ਕੋਈ ਥਹੁ ਪਤਾ ਨਹੀਂ ਲੱਗਿਆ।

ਇਹ ਵੀ ਪੜ੍ਹੋ 👉ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਖਾਤਿਆਂ ‘ਚ ਆਉਣਗੇ 14 ਹਜ਼ਾਰ ਰੁਪਏ

ਜਦ ਪੁਲਿਸ ਤੱਕ ਇਸਦੀ ਗੱਲ ਪਹੁੰਚੀ ਤਾਂ ਜੈਸਮੀਨ ਦੇ ਪਤੀ ਗੁਰਿੰਦਰ ਨੇ ਦਾਅਵਾ ਕੀਤਾ ਸੀ ਕਿ ਉਸਦੀ ਪਤਨੀ ਨੂੰ ਇੱਕ ਏਜੰਸੀ ਆਪਣੇ ਨਾਲ ਲੈ ਗਈ ਸੀ,ਜਿਸ ਤੋਂ ਬਾਅਦ ਉਸ ਦਾ ਕੁਝ ਪਤਾ ਨਹੀਂ ਲੱਗ ਰਿਹਾ । ਪ੍ਰੰਤੂ ਪੁਲਿਸ ਦੀ ਪੜਤਾਲ ਦੌਰਾਨ ਸ਼ੱਕ ਦੀ ਸੂਈ ਉਸ ਦੇ ਉੱਪਰ ਹੀ ਘੁੰਮੀ। ਇਸ ਦੌਰਾਨ 16 ਅਕਤੂਬਰ ਨੂੰ ਜੈਸਮੀਨ ਦੀ ਗਲੀ ਸੜੀ ਹੋਈ ਹਾਲਾਤ ਵਿੱਚ ਲਾਸ਼ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਗੁਰਿੰਦਰ ਗਿੱਲ ਨੂੰ ਹਿਰਾਸਤ ਵਿੱਚ ਲੈ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਡੁੰਘਾਈ ਦੇ ਨਾਲ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਦੇ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

👉ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ...

SSD Girls College Bathinda ਵਿਖੇ ਚਾਰ ਰੋਜ਼ਾ ਮੁੱਢਲੀ ਸਹਾਇਤਾ (First Aid) ਸਿਖਲਾਈ ਵਰਕਸ਼ਾਪ

Bathinda News: SSD Girls College Bathinda (ਐਸ.ਐਸ.ਡੀ. ਗਰਲਜ਼ ਕਾਲਜ)...