ਬਠਿੰਡਾ ’ਚ ਚਿੱਟੇ ਦੀ ਓਵਰਡੋਜ਼ ਨੇ ਲਈ ਇੱਕ ਨੌਜਵਾਨ ਦੀ ਜਾ+ਨ

Date:

spot_img

Bathinda News: ਪਿਛਲੇ ਕਈ ਸਾਲਾਂ ਤੋਂ ਸੂਬੇ ’ਚ ਨਸ਼ਿਆਂ ਦੇ ਵਹਿ ਰਹੇ ਛੇਵੇਂ ਦਰਿਆ ਦੇ ਚੱਲਦਿਆਂ ਇਸਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਅੱਜ ਬੁਧਵਾਰ ਨੂੰ ਚਿੱਟੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਸਬੰਧੀ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਹਾਰਾ ਜਨ ਸੇਵਾ ਸੰਸਥਾ ਨੇ ਦਸਿਆ ਕਿ ਸੂਚਨਾ ਮਿਲੀ ਸੀ ਕਿ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ ਦੇ ਨੇੜੇ ਖਾਲੀ ਲਾਈਨ ’ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਇਸ ਦੌਰਾਨ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਨੌਜਵਾਨ ਦੀ ਲਾਸ਼ ਦੇ ਕੋਲ ਇੱਕ ਸਰਿੰਜ, ਇੱਕ ਲਾਈਟਰ ਅਤੇ ਇੱਕ ਪਾਣੀ ਦੀ ਬੋਤਲ ਪਈ ਹੋਈ ਸੀ।

ਇਹ ਵੀ ਪੜ੍ਹੋ  ਕਰਨਲ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਦੇ ਆਦੇਸ਼ਾਂ ’ਤੇ ਚੰਡੀਗੜ੍ਹ ਪੁਲਿਸ ਨੇ ਬਣਾਈ ‘SIT’

ਸਹਾਰਾ ਟੀਮ ਨੇ ਜੀ.ਆਰ.ਪੀ. ਨੂੰ ਸੂਚਿਤ ਕੀਤਾ। ਏ.ਐਸ.ਆਈ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਨੌਜਵਾਨ ਦੀ ਭਾਲ ਕਰਨ ’ਤੇ ਕੁਝ ਵੀ ਨਹੀਂ ਮਿਲਿਆ, ਜੋ ਉਸਦੀ ਪਛਾਣ ਕਰਨ ਵਿੱਚ ਮਦਦ ਕਰ ਸਕੇ। ਨੌਜਵਾਨ ਦੀ ਮੌਤ ਨੂੰ ਚਾਰ ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਸੀ।ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਲੈ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਹਾਰਾ ਟੀਮ ਨੇ ਸੁਰੱਖਿਅਤ ਰੱਖਿਆ ਹੈ। ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਹਾਰਾ ਵਲੰਟੀਅਰਾਂ ਮੁਤਾਬਕ ਮੁਢਲੀ ਜਾਂਚ ਮੁਤਾਬਕ ਇਹ ਮੌਤ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਜਾਪ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन Haryana...

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

👉ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ...

खेल हमें नई ऊंचाइयां छूने का मौका देता है : मुख्यमंत्री

👉हरियाणा के मुख्यमंत्री श्री नायब सिंह सैनी ने किया...