ਆਮ ਆਦਮੀ ਕਲੀਨਿਕ ‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਹੋਏ ਸਫਲ

0
41
+1

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਜਿਸ ਦੇ ਵਿੱਚ ਆਮ ਆਦਮੀ ਕਲੀਨਿਕ ਵੱਡਾ ਯੋਗਦਾਨ ਪਾ ਰਹੇ ਹਨ। ਇਹ ਕਲੀਨਿਕ ਵਿਸ਼ੇਸ਼ ਤੋਰ ’ਤੇ ਪੇਂਡੂ ਅਤੇ ਸਹਿਰੀ ਖੇਤਰਾਂ ਵਿੱਚ ਮੁਫਤ ਅਤੇ ਉੱਚ ਗੁਣਵੱਤਾ ਵਾਲੀਆਂ ਡਾਕਟਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਕੀਤੇ ਸਥਾਪਤ
ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ। ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ। ਇਨ੍ਹਾਂ ਕਲੀਨਿਕਾ ਵਿੱਚ ਕੁੱਲ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਟੈਸਟਾਂ ਦੀ ਸਹੂਲਤ ਮੁਹੱਈਆ ਮੁਫ਼ਤ ਕਰਵਾਏ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਹੁਣ ਤੱਕ 2.81 ਕਰੋੜ ਮਰੀਜ਼ ਇਲਾਜ ਲਈ ਪਹੁੰਚੇ ਹਨ। ਇਨ੍ਹਾਂ ਕਲੀਨਿਕਾਂ ਵਿੱਚ 72 ਲੱਖ ਤੋਂ ਵੱਧ ਜਾਂਚ ਟੈਸਟ ਮੁਫਤ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਇਨ੍ਹਾਂ ਸਹੂਲਤਾਂ ਨੇ ਸੂਬੇ ਦੇ ਲੋਕਾਂ ਦੀ ਸਿਹਤ ਸੰਭਾਲ ’ਤੇ ਹੋਣ ਵਾਲੇ 1050 ਕਰੋੜ ਰੁਪਏ ਦੇ ਖਰਚੇ ਦੀ ਬੱਚਤ ਕਰਨ ਵਿੱਚ ਯੋਗਦਾਨ ਪਾਇਆ ਹੈ।

ਇਨ੍ਹਾਂ ਕਲੀਨਿਕਾਂ ਵਿੱਚ ਸਾਰੀਆਂ ਸੈਕੰਡਰੀ ਸਿਹਤ ਸਹੂਲਤਾਂ ’ਤੇ ਮੁਫ਼ਤ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ 512 ਪ੍ਰਾਈਵੇਟ ਐਕਸ-ਰੇ ਅਤੇ ਅਲਟਰਾਸਾਊਂਡ ਸੈਂਟਰਾਂ ਨੂੰ ਮਾਮੂਲੀ ਸਰਕਾਰੀ ਨਿਰਧਾਰਤ ਦਰਾਂ ’ਤੇ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਰੋਜ਼ਾਨਾ ਕੀਤੇ ਜਾਣ ਵਾਲੇ ਅਲਟਰਾਸਾਊਂਡ ਦੀ ਗਿਣਤੀ 650 ਤੋਂ ਵਧ ਕੇ 1350 ਹੋ ਗਈ ਹੈ, ਜਦਕਿ ਸੂਬੇ ਵਿਚ ਐਕਸ-ਰੇ ਦੀ ਗਿਣਤੀ 3,000 ਤੋਂ ਵਧ ਕੇ 4,200 ਹੋ ਗਈ ਹੈ। ਹੁਣ ਤੱਕ ਕੁੱਲ 7.52 ਲੱਖ ਮਰੀਜ਼ਾਂ (5.67 ਲੱਖ ਐਕਸ-ਰੇ ਸੇਵਾਵਾਂ ਅਤੇ 1.85 ਲੱਖ ਯੂਐਸਜੀ ਸੇਵਾਵਾਂ ਪ੍ਰਾਪਤ ਕੀਤੀਆਂ) ਨੇ ਇਨ੍ਹਾਂ ਸੇਵਾਵਾਂ ਦੀ ਵਰਤੋਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਰਕਾਰੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਕਲੀਨਿਕ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ।

ਡੇਰਾਬਸੀ ਵਿਖੇ ਬਣ ਰਿਹਾ ਹੈ ਦੂਜਾ ਮੈਡੀਕਲ ਕਾਲਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਡੇਰਾਬਸੀ ਵਿਖੇ ਦੂਜਾ ਮੈਡੀਕਲ ਕਾਲਜ ਬਣਨ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਪੰਜਾਬ ਦੇ ਵਿੱਚ ਦੂਜਾ ਮੈਡੀਕਲ ਕਾਲਜ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰਨ ਜਾ ਰਹੀ ਹੈ।

+1

LEAVE A REPLY

Please enter your comment!
Please enter your name here