ਤਰਨ ਤਾਰਨ, 7 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ’ਆਮ ਆਦਮੀ’ ਸਭ ਤੋਂ ਵੱਧ ਦੁਖੀ ਹਨ ਤੇ ਆਮ ਲੋਕਾਂ ਨੂੰ ਸੜਕਾਂ, ਸਟਰੀਟ ਲਾਈਟਾਂ ਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਤੇ ਗਰੀਬਾਂ ਨੂੰ ਸਮਾਜ ਭਲਾਈਸਕੀਮਾਂ ਦੇ ਲਾਭ ਦੇਣ ਤੋਂ ਨਾਂਹ ਕੀਤੀ ਜਾ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਬਚਾਓ ਯਾਤਰਾ ਤਹਿਤ ਅੱਜ ਤਰਨ ਤਾਰਨ ਤੇ ਖਡੂਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਤੇ ਹਜ਼ਾਰਾਂ ਮੋਟਰ ਸਾਈਕਲਾਂ, ਜੀਪਾਂ, ਕਾਰਾਂ ਤੇ ਟਰੈਕਟਰਾਂ ਨੇ ਯਾਤਰਾ ਵਿਚ ਸ਼ਮੂਲੀਅਤ ਕੀਤੀ। ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਰਿਮੋਰਟ ਨਾਲ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਤੇ ਇਸਦੀ ਵਰਤੋਂ ਦੇਸ਼ ਭਰ ਵਿਚ ਆਪ ਦਾ ਪਸਾਰ ਕਰਨ ਵਾਸਤੇ ਕੀਤੀ ਜਾ ਰਹੀ ਹੈ ਜਦੋਂਕਿ ਪੰਜਾਬ ਵਿਚ ’ਆਮ ਆਦਮੀ’ ਦੀਆਂ ਆਸਾਂ ਪੂਰੀਆਂ ਕਰਨ ਵਾਸਤੇ ਡੱਕਾ ਵੀ ਨਹੀਂ ਤੋੜਿਆ ਜਾ ਰਿਹਾ।
ਸਿਲਵਰ ਓਕਸ ਸਕੂਲ ’ਚ ਇਨਾਮ ਵੰਡ ਸਮਾਰੋਹ ਕਰਵਾਇਆ
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ, ਨੇ ਕਿਹਾ ਕਿ ਆਪ ਦੇ ਰਾਜ ਵਿਚ ਮਜ਼ਦੂਰ ਸਭ ਤੋਂ ਵੱਧ ਪ੍ਰਭਾਵਤ ਹਨ ਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੁਝ ਨਹੀਂ ਕੀਤਾ ਜਾ ਰਿਹਾ। ਤਰਨਤਾਰਨ ਵਿਖੇ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਪਰਤਣ ’ਤੇ ਇਸ ਇਤਿਹਾਸਕ ਨਗਰੀ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਪੁਰਾਤਨ ਸ਼ਹਿਰ ਦੇ ਆਲੇ ਦੁਆਲੇ ਦੇ ਸਾਰੇ ਇਲਾਕੇ ਦਾ ਪੁਨਰ ਨਿਰਮਾਣ ਕਰਾਂਗੇ ਤੇ ਇਥੇ ਵੀ ਉਸੇ ਤਰੀਕੇ ਵਿਰਾਸਤੀ ਮਾਰਗ ਬਣਾਇਆ ਜਾਵੇਗਾ ਜਿਵੇਂ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਿਰਾਸਤੀ ਮਾਰਗ ਬਣਾਇਆ ਗਿਆ ਹੈ। ਯਾਤਰਾ ਦੇ ਇਸ ਪੜਾਅ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹਰਮੀਤ ਸਿੰਘ ਸੰਧੂ, ਅਲਵਿੰਦਰਪਾਲ ਸਿੰਘ ਪੱਖੋ, ਇਕਬਾਲ ਸਿੰਘ ਸੰਧੂ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।