👉ਸ਼ਹੀਦੀ ਹਫ਼ਤਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਵਿਚਾਰ ਕਰਨਾ ਚਾਹੀਦਾ ਹੈ-ਅਮਨ ਅਰੋੜਾ
ਚੰਡੀਗੜ੍ਹ, 2 ਦਸੰਬਰ:ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਅਰੋੜਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਦੇ ਸੀਈਓ ਕੋਲ ਚਿੰਤਾ ਜ਼ਾਹਰ ਕੀਤੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਇਹ ਮੁੱਦਾ ਉਠਾਇਆ ਹੈ। ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਮਾਮਲਾ ਹੈ। ਸਾਡਾ ਇਹ ਵੀ ਮੰਨਣਾ ਹੈ ਕਿ ਸ਼ਹੀਦੀ ਹਫ਼ਤੇ ਦੌਰਾਨ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ।ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ਕੁਰਬਾਨੀ ਸਿੱਖ ਧਰਮ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ।
ਇਹ ਵੀ ਪੜ੍ਹੋ ਜੁਰਮਾਨਾ ਘੱਟ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਪੀਐਸਪੀਸੀਐਲ ਦਾ ਜੇਈ. ਵਿਜਿਲੈਂਸ ਵਲੋਂ ਕਾਬੂ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਧਰਮ ਅਤੇ ਸਮਾਜ ਲਈ ਜੋ ਕੁਰਬਾਨੀ ਦਿੱਤੀ ਹੈ, ਉਹ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਬੇਮਿਸਾਲ ਹੈ।‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸ਼ਹੀਦੀ ਹਫ਼ਤੇ ਦੌਰਾਨ ਪੂਰੇ ਪੰਜਾਬ ਵਿੱਚ ਸੋ਼ਕ ਦਾ ਮਾਹੌਲ ਰਹਿੰਦਾ ਹੈ। ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਯਾਦ ਕਰਕੇ ਲੋਕ ਉਦਾਸ ਰਹਿੰਦੇ ਹਨ। ਇਸ ਦੌਰਾਨ ਲੋਕ ਇੰਨੀ ਠੰਡ ‘ਚ ਵੀ ਜ਼ਮੀਨ ‘ਤੇ ਸੌਂਦੇ ਹਨ। ਇੱਸ ਸਮੇਂ ਕੋਈ ਸ਼ੁਭ ਸਮਾਗਮ ਜਾਂ ਤਿਉਹਾਰ ਨਹੀਂ ਹੁੰਦੇ ਹਨ। ਇਸ ਲਈ ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਅਰੋੜਾ ਨੇ ਕਿਹਾ ਕਿ ਹਾਲਾਂਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈ ਕੋਰਟ ਦੇ ਕੁਝ ਸਖ਼ਤ ਹੁਕਮ ਹਨ। ਕਮਿਸ਼ਨ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਤਰੀਕ ਤੈਅ ਕਰਨੀ ਹੈ।
Share the post "ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ; ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ"