ਨਾਮੀਂ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ਨੂੰ ਹਲਕਾ ਸ਼ਾਹਕੋਟ ਦੀ ਦਿੱਤੀ ਜਿੰਮੇਵਾਰੀ
Patiala News: Aam Aadmi Party ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਸਮਾਣਾ ਦਾ ਇੰਚਾਰਜ਼ ਨਿਯੁਕਤ ਕਰ ਦਿੱਤਾ ਹੈ। ਕੁੱਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਵਿਚ ਸ਼ਾਮਲ ਹੋਣ ਵਾਲੇ ਸ: ਰੱਖੜਾ ਨੁੰ ਪਾਰਟੀ ਵੱਲੋਂ ਇਸ ਹਲਕੇ ਤੋਂ ਚੋਣ ਲੜਾਏ ਜਾਣ ਦੀ ਚਰਚਾ ਹੈ। ਹਾਲਾਂਕਿ ਇੱਥੇ ਮੌਜੂਦਾ ਸਮੇਂ ਆਪ ਦੀ ਟਿਕਟ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਤੇ ਕੁੱਝ ਸਮਾਂ ਮੰਤਰੀ ਚੇਤਨ ਸਿੰਘ ਜੋੜੇਮਾਜ਼ਰਾ ਵੀ ਹਲਕੇ ਵਿਚ ਸਰਗਰਮ ਹਨ। ਉਧਰ, ਨਾਮੀਂ ਕਬੱਡੀ ਖਿਡਾਰੀ ਬਲਵੀਰ ਸਿੰਘ ਉਰਫ਼ ਪਾਲਾ ਜਲਾਲਪੁਰੀਆ ਨੂੰ ਹਲਕਾ ਸ਼ਾਹਕੋਟ ਦੀ ਜਿੰਮੇਵਾਰੀ ਦਿੱਤੀ ਗਈ ਹੈ। ਜਲਾਲਪੁਰੀਆ ਵੀ ਕੁੱਝ ਸਮਾਂ ਪਹਿਲਾਂ ਮੁੱਖ ਮੰਤਰੀ ਸ: ਮਾਨ ਦੀ ਅਗਵਾਈ ਹੇਠ ਆਪ ਵਿਚ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ 👉
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




