Jalandhar ‘ਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ,ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ

Date:

spot_img

👉ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Jalandhar News : Jalandhar ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ‘ਆਪ’ ਵਿੱਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ 👉SIT ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਣਤੇਜ ਸਿੰਘ ਪੋਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਦੇ ਬਰਖ਼ਾਸਤ AIG ਨੇ 6 ਸਾਲਾਂ ਬਾਅਦ ਕੀਤਾ ਆਤਮਸਮਰਪਣ, ਪਾਈ ਗ੍ਰਿਫਤਾਰੀ

Patiala News : Punjab Police ਦੇ ਵਿਵਾਦਤ ਬਰਖ਼ਾਸਤ AIG...

ਕਿਸਾਨ ਦੀ ਲਾਗਤ ਘਟੇ ਅਤੇ ਆਮਦਨ ਵਧੇ, ਉਹੀ ਤਕਨੀਕ ਅਸਲੀ ਇਨੋਵੇਸ਼ਨ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਲਾਡਵਾ ਵਿੱਚ ਸੀ.ਆਈ.ਆਈ. ਦੀ ਪੰਜਵੀਂ ‘ਇਨੋਵੇਟਿਵ ਫਾਰਮਰਜ਼ ਮੀਟ’ ਦੇ...

Patiala ਵਿੱਚ ਖੇਡ ਅਕੈਡਮੀ ਵਿੱਚ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ Patiala News:...