ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ

Date:

spot_img

👉ਵਿਰੋਧੀ ਧਿਰ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਕੇਂਦਰ ਅਤੇ ਰਾਜ ਸਰਕਾਰਾਂ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖਤਮ ਕੀਤਾ ਹੈ – ਨੀਲ ਗਰਗ
Chandigarh News:ਆਮ ਆਦਮੀ ਪਾਰਟੀ (ਆਪ) ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ ਕੀਤਾ ਹੈ। ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਬੇਲੋੜਾ ਮੁੱਦਾ ਬਣਾ ਰਹੇ ਹਨ।‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਵਿਭਾਗ 1994 ਵਿੱਚ ਸ਼ੁਰੂ ਹੋਇਆ ਸੀ। ਇਹ ਸ਼ੁਰੂ ਵਿੱਚ “ਐਲੋਕੇਸ਼ਨ ਆਫ਼ ਬਿਜਨਸ ਰੂਲ 1994” ਦੇ ਤਹਿਤ ਹੋਂਦ ਵਿੱਚ ਆਇਆ ਸੀ। 2018 ਵਿੱਚ ਇਹ ਮੰਤਰਾਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ।

ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ 

ਇਸ ਲਈ ਇਹ ਵਿਚਾਰ ਕਿ ਇਹ ਵਿਭਾਗ ਕਦੇ ਵੀ ਮੌਜੂਦ ਨਹੀਂ ਸੀ, ਬਿਲਕੁਲ ਬੇਤੁਕਾ ਅਤੇ ਗਲਤ ਹੈ।ਨੀਲ ਗਰਗ ਨੇ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਇਸ ਮਾਮਲੇ ਨੂੰ ਜਾਣਬੁੱਝ ਕੇ ਵੱਧਾ ਰਹੀ ਹੈ, ਜਦਕਿ ਇਸ ਤਰ੍ਹਾਂ ਦਾ ਮਾਮਲਾ ਕੋਈ ਨਵਾਂ ਨਹੀਂ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖ਼ਤਮ ਕੀਤਾ ਹੈ। ਭਾਜਪਾ ਸਰਕਾਰ ਵੇਲੇ ਇਕ ‘ਡਿਸਇਨਵੈਸਟਮੈਂਟ’ ਮੰਤਰਾਲਾ ਹੁੰਦਾ ਸੀ, ਜਿਸ ਨੂੰ ਬਾਅਦ ਵਿਚ ਯੂ.ਪੀ.ਏ. ਸਰਕਾਰ ਨੇ ਬੰਦ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਉਸ ਵੇਲੇ ਉਸ ਵਿਭਾਗ ਦੀ ਲੋੜ ਮਹਿਸੂਸ ਨਹੀਂ ਹੋਈ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਇਸੇ ਤਰ੍ਹਾਂ ਮਾਨ ਸਰਕਾਰ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੂੰ ਖ਼ਤਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਕਿਉਂਕਿ ਇਸ ਨਾਲ ਸਬੰਧਤ ਕੰਮ ਸਰਕਾਰ ਦੇ ‘ਗਵਰਨੈਂਸ ਸੁਧਾਰ ਵਿਭਾਗ’ ਵੱਲੋਂ ਕੀਤਾ ਜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਹੁਣ ਇਸ ਵਿਭਾਗ ਦੀ ਲੋੜ ਨਹੀਂ ਹੈ।ਨੀਲ ਗਰਗ ਨੇ ਵਿਰੋਧੀ ਧਿਰ ਦੇ ਆਗੂਆਂ ਪ੍ਰਤਾਪ ਸਿੰਘ ਬਾਜਵਾ, ਵਿਕਰਮ ਮਜੀਠੀਆ ਅਤੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਬੇਤੁਕੇ ਮੁੱਦੇ ਉਠਾਉਣ ਦੀ ਬਜਾਏ ਜਨਤਕ ਮੁੱਦੇ ਉਠਾਉਣੇ ਚਾਹੀਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਦੇ ਰੋਸ਼ ਦੌਰਾਨ ਜੱਜ Ashwani Kumar ਨੇ Chief Justice ਵਜੋਂ ਚੁੱਕੀ ਸਹੁੰ

👉ਪੰਜਾਬ ਸਰਕਾਰ ਨੇ ਰਾਜਪਾਲ ਤੋਂ ਇਲਾਵਾ ਰਾਸਟਰਪਤੀ ਨੂੰ ਪੱਤਰ...

ਜ਼ਿਲ੍ਹੇ ’ਚ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ

👉ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 'ਤੇ ਕੀਤਾ ਜਾ...