ਆਮ ਆਦਮੀ ਪਾਰਟੀ ਨੇ ਨਗਰ ਨਿਗਮ ਤੇ ਕੋਂਸਲ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

0
59

👉ਮੁੱਖ ਮੰਤਰੀ ਭਗਵੰਤ ਮਾਨ ਅਤੇ ’ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਮੀਟਿੰਗ ਦੀ ਅਗਵਾਈ
👉’ਆਪ’ 977 ਵਾਰਡਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਉਮੀਦਵਾਰਾਂ ਦੀ ਚੋਣ ਲਈ ਵਚਨਬੱਧ
👉ਪਹਿਲੀ ਵਾਰ ਕੋਈ ਪਾਰਟੀ ਸਕਰੀਨਿੰਗ ਕਮੇਟੀਆਂ ਰਾਹੀਂ ਉਮੀਦਵਾਰਾਂ ਦੀ ਕਰ ਰਹੀ ਹੈ ਚੋਣ: ਅਮਨ ਅਰੋੜਾ

ਚੰਡੀਗੜ੍ਹ, 10 ਦਸੰਬਰ: ਆਮ ਆਦਮੀ ਪਾਰਟੀ ਨੇ 21 ਦਸੰਬਰ ਨੂੰ ਹੋਣ ਵਾਲੀਆਂ ਲੋਕਲ ਬਾੱਡੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਇੱਕ ਉੱਚ-ਪੱਧਰੀ ਤਿਆਰੀ ਅਤੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ’ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ। ਮੀਟਿੰਗ ਵਿੱਚ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ, ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਹੋਰ ਪ੍ਰਮੁੱਖ ਮੈਂਬਰਾਂ ਸਮੇਤ ਸੀਨੀਅਰ ਆਗੂ ਸ਼ਾਮਿਲ ਸਨ।’ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਟਿੰਗ ਦੌਰਾਨ ਦਿਖਾਈ ਗਈ ਉਤਸ਼ਾਹੀ ਸ਼ਮੂਲੀਅਤ ਅਤੇ ਸਕਾਰਾਤਮਿਕ ਊਰਜਾ ਨੂੰ ਉਜਾਗਰ ਕਰਦੇ ਹੋਏ 5 ਨਗਰ ਨਿਗਮਾਂ ਅਤੇ 43 ਕਮੇਟੀਆਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 977 ਵਾਰਡਾਂ ਲਈ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਦੀ ਅਗਵਾਈ ਹੇਠ, ਅਸੀਂ ਉਮੀਦਵਾਰਾਂ ਦੀ ਚੋਣ ਲਈ ਇੱਕ ਯੋਜਨਾਬੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ 10 ਜ਼ੋਨਾਂ ਵਿੱਚ ਵੰਡਿਆ ਹੈ। ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਹਰੇਕ ਜ਼ੋਨ ਵਿੱਚ 9 ਮੈਂਬਰੀ ਟੀਮ ਦੇ ਨਾਲ ਅਹੁਦੇਦਾਰਾਂ ਦਾ ਗਠਨ ਕੀਤਾ ਗਿਆ ਹੈ।’’ ਅਰੋੜਾ ਨੇ ਕਿਹਾ ਕਿ ਪਹਿਲੀ ਵਾਰ, ਪਾਰਟੀ ਦੇ ਲਗਭਗ 350 ਅਹੁਦੇਦਾਰਾਂ ਨੇ ਸਕਰੀਨਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜੋ ਕਿ ਸ਼ਮੂਲੀਅਤ ਅਤੇ ਨਿਰਪੱਖ ਪ੍ਰਤੀਨਿਧਤਾ ਪ੍ਰਤੀ ਪਾਰਟੀ ਦੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਉਮੀਦਵਾਰਾਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਭਾਰੀ ਗਿਣਤੀ ’ਆਪ’ ਦੇ ਸ਼ਾਸਨ ਅਤੇ ਦ੍ਰਿਸ਼ਟੀਕੋਣ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ ਟਰੰਪ ਸਰਕਾਰ ਵਿਚ ਮਹਿਲਾ ਸਿੱਖ ਵਕੀਲ ਹਰਮੀਤ ਕੌਰ ਢਿੱਲੋਂ ਬਣੀ ਸਹਾਇਕ ਅਟਾਰਨੀ ਜਨਰਲ

ਅਰੋੜਾ ਨੇ ਦੱਸਿਆ ਕਿ ਪਾਰਟੀ ਨੂੰ ਪ੍ਰਤੀ ਵਾਰਡ ਔਸਤਨ 12 ਤੋਂ 15 ਅਰਜ਼ੀਆਂ ਮਿਲੀਆਂ ਹਨ।ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਬਦਲਾਅ ਦੇ ਕੰਮਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੀ ਕਾਰਗੁਜ਼ਾਰੀ ’ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, ‘‘ਲੋਕ ਸਾਡੀ ਸਰਕਾਰ ਦੁਆਰਾ ਲਿਆਂਦੇ ਗਏ ਬਦਲਾਅ ਦੇ ਗਵਾਹ ਹਨ ਅਤੇ ਸਥਾਨਕ ਪੱਧਰ ’ਤੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਚੋਣਾਂ ਵਿੱਚ ’ਆਪ’ ਦਾ ਸਮਰਥਨ ਕਰਨ ਲਈ ਤਿਆਰ ਹਨ।’’’ਆਪ’ ਦਾ ਟੀਚਾ ਵੋਟਰਾਂ ਦਾ ਵਿਸ਼ਵਾਸ ਜਿੱਤਣ ਲਈ ਉੱਚ ਯੋਗਤਾ ਅਤੇ ਸਮਰੱਥਾ ਵਾਲੇ ਉਮੀਦਵਾਰ ਖੜ੍ਹੇ ਕਰਨਾ ਹੈ। ਅਰੋੜਾ ਨੇ ਅਖੀਰ ਵਿੱਚ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜੋ ਉਤਸ਼ਾਹ ਅਤੇ ਦ੍ਰਿੜ੍ਹਤਾ ਦੇਖੀ ਗਈ ਹੈ, ਸਾਨੂੰ ਇਨ੍ਹਾਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here