WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਪੰਜਾਬ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ’ਚ ਅਪਰਾਧੀ ਕਹਿਣ ’ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

26 Views

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ- ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ
ਚੰਡੀਗੜ੍ਹ, 11 ਨਵੰਬਰ: ਪਾਕਿਸਤਾਨ ਦੇ ਲਾਹੌਰ ’ਚ ਭਗਤ ਸਿੰਘ ਦੇ ਨਾਂ ’ਤੇ ਇਕ ਚੌਕ ਦਾ ਨਾਂ ਰੱਖਣ ਦੀ ਤਜਵੀਜ਼ ਨੂੰ ਰੱਦ ਕਰਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣ ਦੀ ਘਟਨਾ ’ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਾਕਿਸਤਾਨ ਦੀ ਪੰਜਾਬ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ। ਅਸੀਂ ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ। ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਪਾਕਿਸਤਾਨ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦੇ ਕਿਸੇ ਵੀ ਦੇਸ਼ ਵਿੱਚ ਭਗਤ ਸਿੰਘ ਦਾ ਅਪਮਾਨ ਹੁੰਦਾ ਹੈ ਤਾਂ ਆਮ ਆਦਮੀ ਪਾਰਟੀ ਇਸ ਦਾ ਡੱਟ ਕੇ ਵਿਰੋਧ ਕਰੇਗੀ। ਅਸੀਂ ਭਗਤ ਸਿੰਘ ਅਤੇ ਅੰਬੇਡਕਰ ਦੀ ਸੋਚ ’ਤੇ ਚੱਲਣ ਵਾਲੇ ਲੋਕ ਹਾਂ।ਉਨ੍ਹਾਂ ਦੀ ਸੋਚ ਸਾਡਾ ਮੂਲ ਸਿਧਾਂਤ ਹੈ। ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਸਕੱਤਰ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਮੌਜੂਦ ਸਨ।

ਇਹ ਵੀ ਪੜ੍ਹੋਜਸਟਿਸ ਸੰਜੀਵ ਖੰਨਾ ਨੂੰ ਦੇਸ ਦੇ 51ਵੇਂ ਚੀਫ਼ ਜਸਟਿਸ ਵਜੋਂ ਰਾਸ਼ਟਰਪਤੀ ਨੇ ਚੁਕਵਾਈ ਸਹੁੰ

ਕੰਗ ਨੇ ਕਿਹਾ ਕਿ ਭਗਤ ਸਿੰਘ ਆਜ਼ਾਦੀ ਸੰਗਰਾਮ ਦੇ ਨਾਇਕ ਹਨ। ਸਿਰਫ਼ 23 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਅਸੀਂ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਕਹਿੰਦੇ ਹਾਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਸੋਚਣਾ ਚਾਹੀਦਾ ਹੈ ਕਿ ਜਦੋਂ ਭਗਤ ਸਿੰਘ ਨੂੰ ਫਾਂਸੀ ਦਿੱਤੀ ਗਈ ਸੀ, ਉਸ ਸਮੇਂ ਦੇਸ਼ ਦੀ ਵੰਡ ਨਹੀਂ ਹੋਈ ਸੀ। ਉਸ ਸਮੇਂ ਇਹ ਮੁੱਦਾ ਨਹੀਂ ਸੀ ਕਿ ਭਗਤ ਸਿੰਘ ਭਾਰਤ ਦੇ ਹਨ ਜਾਂ ਪਾਕਿਸਤਾਨ ਦੇ। ਉਦੋਂ ਮਸਲਾ ਸਿਰਫ 200 ਸਾਲਾਂ ਤੋਂ ਭਾਰਤ ’ਤੇ ਰਾਜ ਕਰ ਰਹੇ ਅੰਗਰੇਜੀ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕਰਨ ਦਾ ਸੀ। ਕੰਗ ਨੇ ਕਿਹਾ ਕਿ ਜਦੋਂ ਭਗਤ ਸਿੰਘ ਨੇ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ ਤਾਂ ਉਨ੍ਹਾਂ ਦਾ ਮਕਸਦ ਕਿਸੇ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ ਸਗੋਂ ਸੁੱਤੀ ਪਈ ਅੰਗਰੇਜ਼ ਸਰਕਾਰ ਨੂੰ ਜਗਾਉਣਾ ਸੀ, ਜੋ ਸਾਡੇ ’ਤੇ ਜ਼ੁਲਮ ਕਰ ਰਹੀ ਸੀ ਅਤੇ ਲੋਕਾਂ ਨੂੰ ਗੁਲਾਮ ਬਣਾ ਰਹੀ ਸੀ। ਉਨ੍ਹਾਂ ਨੇ ਆਪਣੀ ਜੇਲ੍ਹ ਡਾਇਰੀ ਵਿੱਚ ਕਿਹਾ ਸੀ, ‘‘ਇੱਥੇ ਰਾਜ ਕਰ ਰਹੀਆਂ ਬਾਹਰੀ ਤਾਕਤਾਂ ਨੂੰ ਹੁਣ ਦੇਸ਼ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਅਸੀਂ ਆਪਣੇ ਦੇਸ਼ ਨੂੰ ਖੁਦ ਸੰਭਾਲ ਸਕਦੇ ਹਾਂ। ’’

ਇਹ ਵੀ ਪੜ੍ਹੋਚੋਣ ਪ੍ਰਚਾਰ ਦੌਰਾਨ ‘ਨੌਕਰੀਆਂ’ ਦੇ ਗੱਫ਼ੇ ਵੰਡਣ ਦੀ ਵੀਡੀਓ ’ਤੇ ਡਿੰਪੀ ਢਿੱਲੋਂ ਨੇ ਮਨਪ੍ਰੀਤ ਬਾਦਲ ਨੂੰ ਘੇਰਿਆ

ਕੰਗ ਨੇ ਕਿਹਾ ਕਿ ਇਸ ਮਾਮਲੇ ਦਾ ਸਭ ਤੋਂ ਦੁਖਦਾਈ ਪਹਿਲੂ ਇਹ ਹੈ ਕਿ ਪੰਜਾਬ ਸਰਕਾਰ ਦੇ ਸਹਾਇਕ ਐਡਵੋਕੇਟ ਜਨਰਲ ਅਸਗਰ ਲਘਾਰੀ ਨੇ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਤਰਫੋਂ ਹਾਈ ਕੋਰਟ ਦੇ ਰਿਕਾਰਡ ਵਿੱਚ ਉਪਰੋਕਤ ਗੱਲਾਂ ਕਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਉਥੋਂ ਦੀ ਹਾਈ ਕੋਰਟ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਇਸ ਟਿੱਪਣੀ ਨੂੰ ਆਪਣੇ ਰਿਕਾਰਡ ਵਿੱਚੋਂ ਹਟਾ ਦੇਵੇ ਤਾਂ ਜੋ ਭਵਿੱਖ ਵਿੱਚ ਸ਼ਹੀਦ ਭਗਤ ਸਿੰਘ ਬਾਰੇ ਇਹ ਮਾੜੀ ਗੱਲ ਕਿਤੇ ਵੀ ਨਾ ਵਰਤੀ ਜਾ ਸਕੇ। ਕੰਗ ਨੇ ਕਿਹਾ ਕਿ ਲਾਹੌਰ ਦੀ ਸ਼ਹੀਦ-ਏ-ਆਜ਼ਮ ਵੈਲਫੇਅਰ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਇਹ ਲੜਾਈ ਲੜ ਰਹੀ ਹੈ। ਉਨ੍ਹਾਂ ਦੀ ਇਹ ਮੰਗ ਬਿਲਕੁਲ ਜਾਇਜ਼ ਹੈ ਕਿ ਸ਼ਾਦਮਾਨ ਚੌਕ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਕ ਰੱਖਿਆ ਜਾਵੇ ਕਿਉਂਕਿ ਭਗਤ ਸਿੰਘ ਲਾਹੌਰ ਵਿਚ ਪੜ੍ਹੇ ਸੀ ਅਤੇ ਉਥੇ ਹੀ ਜੇਲ੍ਹ ਵਿਚ ਰਹੇ ਸੀ। ਚੌਕ ਦਾ ਨਾਂ ਉਨ੍ਹਾਂ ਦੇ ਨਾਂ ’ਤੇ ਰੱਖਿਆ ਜਾਵੇ ਅਤੇ ਉਨ੍ਹਾਂ ਦਾ ਬੁੱਤ ਵੀ ਉਥੇ ਲਾਇਆ ਜਾਵੇ।

 

Related posts

ਭਾਜਪਾ ਵੱਲੋਂ ਇਕੱਲਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਅਹਿਮ ਬਿਆਨ

punjabusernewssite

ਆਜ਼ਾਦੀ ਕਾ ਅੰਮਿ੍ਰਤ ਮਹੋਤਸਵਇੰਡੀਆ@75’ ਵਿਸ਼ੇ ’ਤੇ ਵੈਬੀਨਾਰ ਕਰਵਾਇਆ

punjabusernewssite

ਮੁੱਖ ਮੰਤਰੀ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਸੰਵੇਦਨਸ਼ੀਲ ਮੁੱਦਿਆਂ ਉਤੇ ਨਾ ਬੋਲਣ ਲਈ ਤਾੜਿਆ

punjabusernewssite