WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਜਲੰਧਰ

ਆਪ ਨੇ ਸ਼ੀਤਲ ਅੰਗੂਰਾਲ ’ਤੇ ਜਲੰਧਰ ਦੇ ਲੋਕਾਂ ਨਾਲ ਵਿਸਵਾਸਘਾਤ ਕਰਨ ਦੇ ਲਗਾਏ ਦੋਸ਼

ਕੀਤਾ ਦਾਅਵਾ, ਮੁੱਖ ਮੰਤਰੀ ਨੇ ਅੰਗੁਰਾਲ ਨੂੰ ਭ੍ਰਿਸ਼ਟਾਚਾਰ ਰੋਕਣ ਦੀ ਦਿੱਤੀ ਸੀ ਚੇਤਾਵਨੀ, ਇਸ ਲਈ ਉਹ ਪਾਰਟੀ ਛੱਡ ਗਏ: ਆਪ
ਜਲੰਧਰ, 27 ਜੂਨ: ਆਮ ਆਦਮੀ ਪਾਰਟੀ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਧੋਖਾ ਕਰਨ, ਉਨ੍ਹਾਂ ਦੇ ਫ਼ਤਵੇ ਦਾ ਨਿਰਾਦਰ ਕਰਨ ਅਤੇ ਲੋਕਾਂ ਦੀ ਭਲਾਈ ਤੋਂ ਉੱਪਰ ਆਪਣੇ ਸਵਾਰਥੀ ਗੈਰ-ਕਾਨੂੰਨੀ ਕੰਮਾਂ ਨੂੰ ਪਹਿਲ ਦੇਣ ਲਈ ਤਿੱਖਾ ਹਮਲਾ ਕੀਤਾ ਹੈ। ’ਆਪ’ ਆਗੂ ਤੇ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਜਲੰਧਰ ’ਚ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼ੀਤਲ ਅੰਗੁਰਾਲ ਨੂੰ ਪੰਜ ਸਵਾਲ ਪੁੱਛੇ ਅਤੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਜਲੰਧਰ ਪੱਛਮੀ ਦੇ ਲੋਕਾਂ ਨੂੰ ਦੇਣੇ ਚਾਹੀਦੇ ਹਨ। ਅਮਨ ਅਰੋੜਾ ਦੇ ਨਾਲ ‘ਆਪ’ ਦੇ ਜਲੰਧਰ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਵੀ ਮੌਜੂਦ ਸਨ। ਸ਼੍ਰੀ ਅਰੋੜਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਸਵਾਰਥ ਲਈ ਇਹ ਜ਼ਿਮਨੀ ਚੋਣ ਜਲੰਧਰ ਦੇ ਲੋਕਾਂ ’ਤੇ ਥੋਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਜਲੰਧਰ ਦੇ ਲੋਕ ਇਸ ਵਾਰੀ ਉਨ੍ਹਾਂ ਨੂੰ ਸਬਕ ਸਿਖਾਉਣਗੇ।

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ

ਅਰੋੜਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਹਲਕੇ ਦੇ ਲੋਕਾਂ ਅਤੇ ਉਨ੍ਹਾਂ ਦੇ ਫ਼ਤਵੇ ਤੋਂ ਵੱਧ ਕੇ ਤਾਨਾਸ਼ਾਹੀ ਪਾਰਟੀ ਭਾਜਪਾ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਡੇ ਸੰਵਿਧਾਨ ਅਤੇ ਸਾਡੇ ਲੋਕਤੰਤਰ ਨੂੰ ਤਬਾਹ ਕਰਨ ਦਾ ਕੰਮ ਕਰ ਰਹੀ ਹੈ ਅਤੇ ਸ਼ੀਤਲ ਅੰਗੁਰਾਲ ਵਰਗੇ ਲੋਕ ਅਜਿਹਾ ਕਰਨ ਵਿੱਚ ਉਨ੍ਹਾਂ ਦੀ ਮਦਦ ਕਰ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਸ਼ੀਤਲ ਅੰਗੁਰਲ ਨੇ ਕਰੀਬ ਢਾਈ ਮਹੀਨੇ ਪਹਿਲਾਂ ਆਪਣਾ ਅਸਤੀਫ਼ਾ ਦਿੱਤਾ ਅਤੇ ਫਿਰ ਆਮ ਚੋਣਾਂ ਤੋਂ ਬਾਅਦ ਅਸਤੀਫ਼ਾ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਸਪੀਕਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਸੀ। ’ਆਪ’ ਆਗੂ ਨੇ ਸਵਾਲ ਕੀਤਾ ਕਿ ਢਾਈ ਮਹੀਨੇ ਤੋਂ ਸ਼ੀਤਲ ਅੰਗੁਰਾਲ ਭਾਜਪਾ ਨਾਲ ਸਨ ਅਤੇ ਉਨ੍ਹਾਂ ਲਈ ਚੋਣ ਪ੍ਰਚਾਰ ਕਰ ਰਹੇ ਸਨ, ਫਿਰ ਅਜਿਹਾ ਕੀ ਹੋਇਆ ਕਿ ਚੋਣਾਂ ਤੋਂ ਤੁਰੰਤ ਬਾਅਦ ਉਹ ਆਪਣਾ ਅਸਤੀਫ਼ਾ ਵਾਪਸ ਲੈਣਾ ਚਾਹੁੰਦੇ ਸਨ ਅਤੇ ’ਆਪ’ ’ਚ ਵਾਪਸ ਆਉਣਾ ਚਾਹੁੰਦੇ ਸਨ। ਕੀ ਉਹ ਸਭ ਤੋਂ ਪਹਿਲਾਂ ਗਵਾਹ ਸਨ ਕਿ ਪੰਜਾਬ ਦੇ ਲੋਕ ਭਾਜਪਾ ਵਰਗੀ ਭ੍ਰਿਸ਼ਟ ਪਾਰਟੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ?

ਜਲੰਧਰ ’ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ’ਆਪ’ ’ਚ ਹੋਏ ਸ਼ਾਮਲ

ਦੂਸਰਾ ਸਵਾਲ ਜੋ ਹਰ ਜਲੰਧਰ ਪੱਛਮੀ ਨਿਵਾਸੀ ਦੇ ਮਨ ਵਿੱਚ ਹੈ ਕਿ ਪਹਿਲਾਂ ਸ਼ੀਤਲ ਅੰਗੁਰਾਲ ਅਤੇ ਸੁਸ਼ੀਲ ਕੁਮਾਰ ਰਿੰਕੂ ਦਾ ਆਪਸ ਵਿੱਚ ਇੱਟ-ਕੁੱਤੇ ਦਾ ਵੈਰ ਸੀ, ਫਿਰ ਅਜਿਹੇ ਕਿਹੜੇ ਹਾਲਾਤ ਪੈਦਾ ਹੋਏ ਕਿ ਉਨ੍ਹਾਂ ਨੂੰ ਇੱਕ ਦੂਜੇ ਦੇ ਸਾਥੀ ਬਣਨਾ ਪਿਆ। ਇਸ ਨਵੇਂ ਗੱਠਜੋੜ ਤੋਂ ਉਨ੍ਹਾਂ ਨੂੰ ਕੀ ਲਾਭ ਹੋ ਰਿਹਾ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਹਲਕੇ ਵਿੱਚ ਅਮਨ-ਕਾਨੂੰਨ ਨੂੰ ਯਕੀਨੀ ਬਣਾਏ। ਅਰੋੜਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਦਾ ਅਪਰਾਧਿਕ ਪਿਛੋਕੜ ਸੀ ਪਰ ਫਿਰ ਵੀ ਉਸ ਨੇ ਇਨ੍ਹਾਂ ਦੋ ਸਾਲਾਂ ਦੌਰਾਨ ਨਸ਼ਾ ਤਸਕਰਾਂ, ਅਪਰਾਧੀਆਂ, ਨਾਜਾਇਜ਼ ਸ਼ਰਾਬ ਮਾਫੀਆ ਨਾਲ ਆਪਣੇ ਸਬੰਧ ਬਣਾਏ ਰੱਖੇ ਅਤੇ ਉਹ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਰਿਹਾ। ਅਰੋੜਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਧੋਖਾ ਦਿੱਤਾ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਪੂਰੀ ਤਰ੍ਹਾਂ ਅਸਫਲ ਰਹੇ । ਆਮ ਆਦਮੀ ਪਾਰਟੀ ਦਾ ਚੌਥਾ ਸਵਾਲ ਹੈ ਕਿ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਕਿਸ ਤਰ੍ਹਾਂ ਦੇ ਕੰਮਾਂ ਲਈ ਪਹੁੰਚ ਕੀਤੀ ਸੀ?

ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਆਪ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਕੀਤਾ ਬਾਈਕਾਟ

ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਦੇ ਵੀ ਕਿਸੇ ਹਲਕੇ ਦੇ ਵਿਕਾਸ ਦੇ ਇੱਕ ਵੀ ਕੰਮ ਨੂੰ ਨਜ਼ਰਅੰਦਾਜ਼ ਨਹੀਂ ਕਰਦੇ, ਇਸ ਲਈ ਇਸ ਸਬੰਧੀ ਸ਼ੀਤਲ ਅੰਗੁਰਾਲ ਦੇ ਬਿਆਨ ਸਰਾਸਰ ਝੂਠ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਦੇ ਵੀ ਕੋਈ ਗੈਰ-ਕਾਨੂੰਨੀ ਪ੍ਰਸਤਾਵ ਨਹੀਂ ਸੁਣਦੇ ਹਨ। ਇਸ ਲਈ ਜੇਕਰ ਸ਼ੀਤਲ ਅੰਗੁਰਾਲ ਕਹਿ ਰਹੇ ਹਨ ਕਿ ਉਨ੍ਹਾਂ ਦੇ ਕੰਮ ’ਆਪ’ ਸਰਕਾਰ ’ਚ ਨਹੀਂ ਹੋਏ ਤਾਂ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਹੜੇ ਕੰਮਾਂ ਦੀ ਗੱਲ ਕਰ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਇੱਕ ਵਾਰ ਫਿਰ ਭਾਜਪਾ ਆਗੂ ਨਿਗਮ ਫੰਡਾਂ ਵਿੱਚ ਘਪਲੇ ਦੀ ਗੱਲ ਕਰ ਰਹੇ ਹਨ ਜਿੱਥੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਜਲੰਧਰ ਸ਼ਹਿਰ ਦੇ ਵਿਕਾਸ ਲਈ 1000 ਕਰੋੜ ਰੁਪਏ ਆਏ ਸਨ।

ਜਲੰਧਰ ਉਪ ਚੋਣ:ਅਕਾਲੀ ਦਲ ਦੀ ਸਥਿਤੀ ‘ਸੱਪ ਦੇ ਮੂੰਹ ’ਚ ਕੋਹੜ ਕਿਰਲੀ ਵਾਲੀ ਹੋਈ’

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਭਾਜਪਾ ਆਗੂਆਂ ਨੇ ਇਸ ਘੁਟਾਲੇ ਦੀ ਗੱਲ ਤਾਂ ਕੀਤੀ ਪਰ ਕਦੇ ਵੀ ਇਸ ਦੀ ਜਾਂਚ ਨਹੀਂ ਕਰਵਾਈ, ਉਨ੍ਹਾਂ ਨੂੰ ਕੋਣ ਰੋਕ ਰਿਹਾ ਹੈ? ਅਮਨ ਅਰੋੜਾ ਨੇ ਅੰਤ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦਾ ਬਹੁਤ ਹੀ ਸਾਫ਼ ਸੁਥਰਾ ਅਕਸ ਹੈ, ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਜਲੰਧਰ ਲਈ ਸਖ਼ਤ ਮਿਹਨਤ ਕੀਤੀ ਅਤੇ ਮੰਤਰੀ ਰਹਿੰਦਿਆਂ ਬਹੁਤ ਵਿਕਾਸ ਕਰਵਾਇਆ। ਇਸ ਲਈ ਜਲੰਧਰ ਪੱਛਮੀ ਦੇ ਲੋਕਾਂ ਨੂੰ ਇਸ ਜ਼ਿਮਨੀ ਚੋਣ ਵਿੱਚ ਮੋਹਿੰਦਰ ਭਗਤ ਵਰਗੇ ਇਮਾਨਦਾਰ ਆਗੂ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।

 

Related posts

ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਜੰਗ: ਡੀਜੀਪੀ ਵੱਲੋਂ ਕੁੱਲ ਪੁਲਿਸ ਫੋਰਸ ‘ਚੋਂ 50 ਫੀਸਦ ਕਰਮਚਾਰੀ ਥਾਣਿਆਂ ਵਿੱਚ ਤਾਇਨਾਤ ਕਰਨ ਦੇ ਹੁਕਮ

punjabusernewssite

ਪਿੰਡ ਗਗੜਵਾਲ ਦੀ ਪੰਚਾਇਤ ਚੇਅਰਮੈਨ ਨਵਦੀਪ ਸਿੰਘ ਜੀਦਾ ਦੀ ਅਗਵਾਈ ਹੇਠ ਹੋਈ ਆਪ ਚ ਸ਼ਾਮਲ

punjabusernewssite

ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ‘ਆਪ’ ਵਿੱਚ ਹੋਏ ਸ਼ਾਮਲ

punjabusernewssite