ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

Date:

spot_img

Punjab News: ਬੀਤੇ ਕੱਲ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ‘ਤੇ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੰਡੀ ਜਿੱਤ ਮਿਲੀ ਹੈ। ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਨਗਰ ਕੌਂਸਲ ਵਿੱਚ 50 ਵਿੱਚੋਂ 35 ਵਾਰਡਾਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਜਦੋਂ ਕਿ ਸੁਖਬੀਰ ਬਾਦਲ ਦੇ ਗੜ੍ਹ ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ। ਇੱਥੇ ਕੁੱਲ 17 ਸੀਟਾਂ ਵਿੱਚੋ 12 ਤੇ ਆਪ ਦੀ ਜਿੱਤ ਹੋਈ ਹੈ ਅਤੇ 4 ਵਾਰਡਾਂ ਵਿੱਚ ਕਾਂਗਰਸ ਜੇਤੂ ਰਹੀ ਹੈ ਅਤੇ ਅਕਾਲੀ ਦਲ ਨੂੰ ਇੱਕ ਵਾਰਡ ਵਿਚ ਜਿੱਤ ਨਸੀਬ ਹੋਈ ਹੈ। ਪਰੰਤੂ BJP ਖਾਤਾ ਖੋਲ੍ਹਣ ਵਿੱਚ ਵੀ ਨਾਕਾਮਯਾਬ ਰਹੀ ਹੈ। ਪਾਰਟੀ ਨੂੰ ਮਿਲੀ ਵੱਡੀ ਜਿੱਤ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਹੈ ਕਿ ਜਲਾਲਾਬਾਦ, ਜੋ ਸੁਖਬੀਰ ਬਾਦਲ ਦਾ ਲੋਕ ਸਭਾ ਅਤੇ ਵਿਧਾਨ ਸਭਾ ਹਲਕਾ ਵੀ ਰਿਹਾ ਹੈ, ਉੱਥੇ 2-2 ਰੋਡ ਸ਼ੋਅ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਿਰਫ਼ ਇੱਕ ਹੀ ਸੀਟ ਮਿਲੀ। ਉਹਨਾਂ ਕਿਹਾ ਕਿ ਇਨਾ ਚੋਣਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਵਿਰੋਧੀਆਂ ਨੂੰ ਸਾਫ਼ ਤਸਵੀਰ ਦਿਖਾ ਦਿੱਤੀ ਹੈ, ਜਿਹੜੀਆਂ ਪਾਰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀਆਂ ਸਨ, ਲੋਕਾਂ ਨੇ ਇੱਕ ਵਾਰ ਫਿਰ ਉਨ੍ਹਾਂ ਨੂੰ ਮੁੱਢ ਤੋਂ ਨਕਾਰ ਦਿੱਤਾ। -ਬਲਤੇਜ ਸਿੰਘ ਪੰਨੂ ਨੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...