ਚੰਡੀਗੜ੍ਹ, 9 ਅਪ੍ਰੈਲ: ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਲੋਕ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੰਜਾਬ ਦੇ ਵਿੱਚ ਇਹ ਕਿਸੇ ਸਿਆਸੀ ਧਿਰ ਵੱਲੋਂ ਕਿਸੇ ਦੂਜੇ ਸਿਆਸੀ ਧਿਰ ਦੇ ਵੱਡੇ ਆਗੂ ਵਿਰੁੱਧ ਕੀਤੀ ਗਈ ਪਹਿਲੀ ਵੱਡੀ ਸ਼ਿਕਾਇਤ ਮੰਨੀ ਜਾ ਰਹੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੇ ਸ਼ਿਕਾਇਤ ਦੀ ਕਾਪੀ ਵਿੱਚ ਦੋਸ਼ ਲਾਇਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਪੰਜਾਬ ਦੇ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਤਹਿਤ ਇੱਕ ਬੱਚੇ ਕੋਲੋਂ ਚੋਣ ਪ੍ਰਚਾਰ ਕਰਵਾ ਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।
ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ
ਇਸ ਤੋਂ ਇਲਾਵਾ ਉਹਨਾਂ ਬੰਬੇ ਹਾਈ ਕੋਰਟ ਦੇ ਸਾਲ 2014 ਦੇ ਇੱਕ ਫੈਸਲੇ ਦੀ ਕਾਪੀ ਵੀ ਨਾਲ ਨੱਥੀ ਕਰਦਿਆਂ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਇੱਕ ਛੋਟੇ ਬੱਚੇ ਕੋਲੋਂ ਅਕਾਲੀ ਦਲ ਦੇ ਹੱਕ ਵਿੱਚ ਭਾਸ਼ਣ ਦਵਾ ਕੇ ਅਤੇ ਨਾਅਰੇਬਾਜ਼ੀ ਕਰਵਾ ਕੇ ਕਾਨੂੰਨ ਦੀ ਵੀ ਉਲੰਘਣਾ ਕੀਤੀ ਹੈ। ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਵਿੱਚ ਕੱਢੀ ਗਈ ਪੰਜਾਬ ਯਾਤਰਾ ਦੇ ਦੌਰਾਨ ਇੱਕ ਛੋਟੇ ਬੱਚੇ ਨੂੰ ਗੋਦੀ ਚੁੱਕ ਕੇ ਮਾਈਕ ਫੜਾਇਆ ਸੀ ਜਿਸਦੇ ਰਾਹੀਂ ਉ ਛੋਟੇ ਬੱਚੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਸਪੀਚ ਕਰਦੇ ਆ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਸਨ ਇਹ ਵੀਡੀਓ ਖੁਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀ ਸੀ।
Share the post "‘ਆਪ’ ਨੇ ਸੁਖਬੀਰ ਬਾਦਲ ਦੇ ਖਿਲਾਫ ਕੀਤੀ ਚੋਣ ਕਮਿਸ਼ਨਰ ਦੇ ਕੋਲ ਸ਼ਿਕਾਇਤ, ਜਾਣੋਂ ਕੀ ਹੈ ਮਾਮਲਾ"