‘ਆਪ’ ਅਤੇ ਭਾਜਪਾ ਦੀਆਂ ਨੀਤੀਆਂ ਦੇਸ਼ ਦੇ ਲੋਕਤੰਤਰ, ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ: ਪਰਗਟ ਸਿੰਘ

Date:

spot_img

Pathankot News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੀਆਂ ਸਰਕਾਰਾਂ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੰਗਲਰਾਜ ਵੱਲ ਧੱਕ ਦਿੱਤਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਰਾਜਨੀਤੀ ਪੰਜਾਬ ਦੀ ਅਮਨ-ਸ਼ਾਂਤੀ, ਸਮਾਜਿਕ ਏਕਤਾ ਅਤੇ ਫਿਰਕੂ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਬਣ ਰਹੀ ਹੈ। ਪੰਜਾਬ ਦਾ ਇਤਿਹਾਸ ਕੁਰਬਾਨੀਆਂ, ਆਪਸੀ ਸਦਭਾਵਨਾ ਅਤੇ ਸਾਂਝੀ ਵਿਰਾਸਤ ਦਾ ਇਤਿਹਾਸ ਹੈ। ਧਰਮ, ਜਾਤ ਅਤੇ ਭਾਈਚਾਰੇ ਦੇ ਨਾਂ ’ਤੇ ਸਮਾਜ ਨੂੰ ਵੰਡਣ ਵਾਲੀ ਰਾਜਨੀਤੀ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਪਠਾਨਕੋਟ ਦੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਆਮ ਲੋਕਾਂ ਦੇ ਮਨਾਂ ਵਿੱਚੋਂ ਸੁਰੱਖਿਆ ਦੀ ਭਾਵਨਾ ਖ਼ਤਮ ਹੁੰਦੀ ਜਾ ਰਹੀ ਹੈ। ਅੱਜ ਹਾਲਾਤ ਇਹ ਹਨ ਕਿ ਸ਼ਾਮ ਸਮੇਂ ਘਰੋਂ ਬਾਹਰ ਨਿਕਲਣ ਵਾਲਾ ਵਿਅਕਤੀ ਵੀ ਸੁਰੱਖਿਅਤ ਵਾਪਸ ਪਰਤਣ ਨੂੰ ਲੈ ਕੇ ਚਿੰਤਤ ਰਹਿੰਦਾ ਹੈ।

ਇਹ ਵੀ ਪੜ੍ਹੋ 👉ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੱਕ ਨਾਲ ਟਕਰਾਇਆ; ਤਿੰਨ ਦੀ ਮੌ/ਤ ਤੇ ਦੋ ਦਰਜ਼ਨ ਤੋਂ ਵੱਧ ਜਖ਼ਮੀ

ਪੰਜਾਬ ਅਤੇ ਖ਼ਾਸ ਕਰਕੇ ਪਠਾਨਕੋਟ ਵਰਗੇ ਸੰਵੇਦਨਸ਼ੀਲ ਸਰਹੱਦੀ ਇਲਾਕਿਆਂ ਵਿੱਚ ਵਿਗੜ ਰਹੇ ਹਾਲਾਤ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੇ ਹਨ।ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਬਿਹਤਰ ਪ੍ਰਸ਼ਾਸਨ, ਇਮਾਨਦਾਰ ਪ੍ਰਣਾਲੀ ਅਤੇ ਖੁਸ਼ਹਾਲ ਭਵਿੱਖ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲਾਂ ਦੇ ਸ਼ਾਸਨ ਨੇ ਇਨ੍ਹਾਂ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਦੂਜਿਆਂ ਦੇ ਇਸ਼ਾਰਿਆਂ ’ਤੇ ਰਾਜਨੀਤੀ ਕਰ ਰਹੇ ਹਨ। ਪੰਜਾਬ ਦੀ ਆਰਥਿਕ ਸਥਿਤੀ ਸੁਧਾਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸੂਬੇ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਜਿਸ ਗੰਭੀਰਤਾ ਅਤੇ ਦੂਰਅੰਦੇਸ਼ੀ ਦੀ ਲੋੜ ਹੈ, ਉਸ ਦੀ ਸਰਕਾਰ ਵਿੱਚ ਸਪੱਸ਼ਟ ਘਾਟ ਹੈ।ਦੇਸ਼ ਦੀ ਆਰਥਿਕ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਦੇਸ਼ ਸਿਰ ਲਗਭਗ 215 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ, ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਅਤੇ ਡਾਲਰ ਦੀ ਕੀਮਤ 100 ਰੁਪਏ ਤੋਂ ਪਾਰ ਪਹੁੰਚਣ ਵਰਗੇ ਮੁੱਦੇ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਇਹ ਵੀ ਪੜ੍ਹੋ 👉ਹੈਰਾਨੀਜਨਕ ਮਾਮਲਾ; ਜਲੰਧਰ ਤੇ ਲੁਧਿਆਣਾ ‘ਚ ਬੱਸ ਅੱਡੇ ਦੀਆਂ ਸਰਕਾਰੀ ਵਰਕਸ਼ਾਪਾਂ ਨੂੰ ਅੱਧੀ ਰਾਤ ਲੱਗੀ ਅੱਗ!

ਜਿਸ ਤੇਲ ਦੀ ਕੀਮਤ ਕਦੇ ਲਗਭਗ 55 ਰੁਪਏ ਦੇ ਆਸ-ਪਾਸ ਸੀ, ਉਸ ਦੀ ਕੀਮਤ ਅੱਜ 100 ਰੁਪਏ ਤੋਂ ਪਾਰ ਪਹੁੰਚਣ ਦੀ ਸਥਿਤੀ ਵਿੱਚ ਆਮ ਆਦਮੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਸਰਕਾਰ ਨੂੰ ਅੰਕੜਿਆਂ ਅਤੇ ਪ੍ਰਚਾਰ ਤੋਂ ਬਾਹਰ ਨਿਕਲ ਕੇ ਜਨਤਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਆਰਥਿਕ ਦਬਾਅ ਦਾ ਬੋਝ ਆਖ਼ਰ ਆਮ ਪਰਿਵਾਰ ਕਦੋਂ ਤੱਕ ਚੁੱਕਦਾ ਰਹੇਗਾ।ਅੰਤ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਲੋਕਾਂ ਨੂੰ ਡਰਾਉਣ ਦੀ ਬਜਾਏ ਸੁਰੱਖਿਆ ਦੇਵੇ, ਨਫ਼ਰਤ ਫੈਲਾਉਣ ਦੀ ਬਜਾਏ ਭਾਈਚਾਰਕ ਸਾਂਝ ਮਜ਼ਬੂਤ ਕਰੇ ਅਤੇ ਝੂਠੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਵੇ। ਕਾਂਗਰਸ ਪਾਰਟੀ ਪੰਜਾਬ ਦੇ ਲੋਕਤੰਤਰੀ ਅਧਿਕਾਰਾਂ, ਆਰਥਿਕ ਹਿੱਤਾਂ, ਅਮਨ-ਸ਼ਾਂਤੀ ਅਤੇ ਸਾਂਝੀ ਵਿਰਾਸਤ ਦੀ ਰੱਖਿਆ ਲਈ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰਦੀ ਰਹੇਗੀ।ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਅਤੇ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਮਿਤ ਵਿਜ, ਵਿਧਾਇਕ ਨਰੇਸ਼ ਪੁਰੀ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਪਠਾਨਕੋਟ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਟੀਨਾ ਚੌਧਰੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

DAV College Bathinda ਅਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ

Bathinda News: DAV College Bathinda; ਸਵੀਪ ਸਿਸਟੇਮੈਟਿਕ ਵੋਟਰ ਐਜੂਕੇਸ਼ਨ...

ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ 4;ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

 👉ਪਹਿਲੇ ਦਿਨ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੋਹਾਲੀ, ਲੁਧਿਆਣਾ,...