WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੇਅਰ ਚੋਣਾਂ ’ਚ ਧਾਂਦਲੀ ਦੇ ਖਿਲਾਫ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਤੋਂ ਕੀਤੀ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ
ਚੰਡੀਗੜ੍ਹ, 31 ਜਨਵਰੀ: ਮੇਅਰ ਚੋਣਾਂ ਵਿੱਚ ਧਾਂਦਲੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਨੇ ਸੈਕਟਰ-17 ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਚੰਡੀਗੜ੍ਹ ਪੁਲੀਸ ਤੋਂ ਮੇਅਰ ਚੋਣਾਂ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਕੌਂਸਲਰਾਂ ਅਤੇ ਆਗੂਆਂ ਨੇ ਭਾਜਪਾ ’ਤੇ ਮੇਅਰ ਚੋਣਾਂ ਵਿੱਚ ਧਾਂਦਲੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਜਾਣਬੁੱਝ ਕੇ ਸਾਡੇ ਅੱਠ ਕੌਂਸਲਰਾਂ ਦੀਆਂ ਵੋਟਾਂ ਰੱਦ ਕਰ ਦਿੱਤੀਆਂ ਤਾਂ ਜੋ ਭਾਜਪਾ ਦਾ ਮੇਅਰ ਬਣ ਸਕੇ।

ਭਗਵੰਤ ਮਾਨ ਨੇ ਕਿਹਾ:‘‘ਜੇ ਭਾਜਪਾ 36 ਵੋਟਾਂ ਦੀ ਗਿਣਤੀ ਵਿੱਚ ਗੜਬੜੀ ਕਰ ਸਕਦੀ ਹੈ ਤਾਂ ਦੇਸ਼ ’ਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ’’

ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾਕਟਰ ਸੰਨੀ ਆਹਲੂਵਾਲੀਆ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਸੈਕਟਰ-17 ਥਾਣੇ ਦੇ ਐਸਐਚਓ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੇਅਰ ਚੋਣਾਂ ਵਿੱਚ ਧਾਂਦਲੀ ਨਾਲ ਸਬੰਧਤ ਵੀਡੀਓ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਵੀ ਸੌਂਪੀ। ਇਸ ਸਬੰਧੀ ਉਹ ਚੰਡੀਗੜ੍ਹ ਦੇ ਐਸਐਸਪੀ ਨੂੰ ਵੀ ਮਿਲੇ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਅੱਜ ਦੇਸ਼ ਦੇ ਲੋਕਤੰਤਰ ਨੂੰ ਸਭ ਤੋਂ ਵੱਡਾ ਖ਼ਤਰਾ ਭਾਜਪਾ ਤੋਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਰੇ ਕੌਂਸਲਰਾਂ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦਿੱਤਾ ਹੈ ਕਿ ਅਸੀਂ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਬਣਾਉਣ ਲਈ ਵੋਟ ਪਾਈ ਸੀ।

ਇੰਡੀਆ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਭਾਜਪਾ ਦੀ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਧੋਖਾਧੜੀ ਕਰਾਰ ਦਿੱਤਾ

ਉਨ੍ਹਾਂ ਕਿਹਾ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਨਵ-ਨਿਯੁਕਤ ਮੇਅਰ ਨੂੰ ਹਟਾਇਆ ਨਹੀਂ ਜਾਂਦਾ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ’ਤੇ ਚੰਡੀਗੜ੍ਹ ਨਿਗਮ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਦੇ ਆਗੂਆਂ ਨੇ ਵੀ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਸਮੇਤ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

 

Related posts

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡੀਸੀ ਤੋਂ ਇਲਾਵਾ ਰੋਪੜ ਤੇ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਨਿਯੁਕਤ

punjabusernewssite

ਵਿਧਾਨ ਸਭਾ ਚੋਣਾਂ 2022- ‘ਆਪ’ ਨੇ ਐਲਾਨੇ 18 ਹੋਰ ਉਮੀਦਵਾਰਾਂ

punjabusernewssite

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

punjabusernewssite