Big News: ‘ਆਪ’ ਨੇ ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

0
89
+4

ਚੰਡੀਗੜ੍ਹ, 20 ਅਕਤੂਬਰ:  13 ਨਵੰਬਰ ਨੂੰ ਪੰਜਾਬ ਦੇ ਵਿੱਚ  ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਦੇ ਦਸਤਖ਼ਤਾਂ ਹੇਠ ਉਮੀਦਵਾਰਾਂ ਦੀ ਜਾਰੀ ਕੀਤੀ ਇਸ ਲਿਸਟ ਮੁਤਾਬਕ ਬਰਨਾਲਾ ਤੋਂ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹੋਣਗੇ।

ਇਹ ਵੀ ਪੜ੍ਹੋ:ਬੈਂਕ ਮੈਨੇਜ਼ਰ ਦੀ ਮੌਤ ਦੇ ਮਾਮਲੇ ’ਚ ਪੁਲਿਸ ਵੱਲੋਂ ਸ਼ਹਿਰ ਦੇ ਨਾਮੀ 7 ਡਾਕਟਰਾਂ ਵਿਰੁਧ ਪਰਚਾ ਦਰਜ਼

ਜਦੋਂ ਕਿ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਡਿੰਪੀ ਢਿੱਲੋ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਜਦੋਂ ਕਿ ਬਰਨਾਲੇ ਤੋਂ ਟਿਕਟ ਦੀ ਉਮੀਦ ਰੱਖ ਰਹੇ ਸਾਬਕਾ ਕਾਂਗਰਸੀ ਆਗੂ ਗੋਲਡੀ ਟਿਕਟ ਲੈਣ ਵਿੱਚ ਸਫਲ ਨਹੀਂ ਹੋ ਸਕੇ।

 

+4

LEAVE A REPLY

Please enter your comment!
Please enter your name here