ਪੁੱਛਿਆ, ਪੰਜਾਬ ਨੂੰ ਬਦਨਾਮ ਕਰਨ ਵਾਲੇ ਸੁਨੀਲ ਜਾਖੜ ਇਸ ਮਾਮਲੇ ’ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ’ਤੇ ਚੁੱਕਣਗੇ ਸਵਾਲ?
ਚੰਡੀਗੜ੍ਹ, 18 ਜੂਨ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ ’ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ’ਤੇ ਤਿੱਖੇ ਹਮਲੇ ਕੀਤੇ ਹਨ।ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ ’ਤੇ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਜਾਖੜ ਜੋ ਅਕਸਰ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕਰਦੇ ਹਨ, ਕੀ ਇਸ ਮਾਮਲੇ ’ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ਨੂੰ ਸਵਾਲ ਕਰਨਗੇ?ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਆਪਣਾ ਗਿਰੋਹ ਚਲਾ ਰਿਹਾ ਹੈ। ਜੇਕਰ ਜਾਖੜ ਸੱਚਮੁੱਚ ਹੀ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ’ਤੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ।
ਲਾਰੇਂਸ ਬਿਸਨੋਈ ਮੁੜ ਚਰਚਾ ’ਚ: ਜੇਲ੍ਹ ‘ਚੋਂ ਪਾਕਿਸਤਾਨ ਵਿਚੋਂ ਵੀਡੀਓ ਕਾਲ ਕਰਨ ਦੀ ਚਰਚਾ, ਜਾਂਚ ਸ਼ੁਰੂ
ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਤੋਂ ਇਹ ਵੀ ਪੁੱਛਣਾ ਚਾਹੀਦਾ ਹੈ, ਕਿ ਉੱਥੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਕਿਉਂ ਹੋ ਰਹੀ ਹੈ? ਗਰਗ ਨੇ ਕਿਹਾ ਕਿ ਭਾਜਪਾ ਆਗੂ ਅਤੇ ਖ਼ਾਸ ਕਰਕੇ ਸੁਨੀਲ ਜਾਖੜ ਹਮੇਸ਼ਾ ਹੀ ਪੰਜਾਬ ਵਿਰੋਧੀ ਬਿਆਨ ਦਿੰਦੇ ਰਹਿੰਦੇ ਹਨ। ਜਿਵੇਂ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਮਾੜਾ ਸੂਬਾ ਹੋਵੇ। ਇਹ ਲੋਕ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਜਦੋਂ ਕਿ ਸਚਾਈ ਇਹ ਹੈ ਕਿ ਅਮਨ-ਕਾਨੂੰਨ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਆਲੇ-ਦੁਆਲੇ ਦੇ ਰਾਜਾਂ ਨਾਲੋਂ ਕਿਤੇ ਬਿਹਤਰ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜਿਆਂ ’ਚ ਵੀ ਇਹ ਗੱਲ ਸਾਹਮਣੇ ਆਈ ਹੈ।
Share the post "ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਨੂੰ ਲੈ ਕੇ ਆਪ ਨੇ ਭਾਜਪਾ ਤੇ ਜਾਖ਼ੜ ਨੂੰ ਘੇਰਿਆ"