ਕਾਂਗਰਸ ਤੇ ਬੀਜੇਪੀ ਦੇ ਡਰੱਗ ਮਾਫੀਆ ਦੇ ਨਾਲ ਸਬੰਧਾਂ ਦਾ ਹੋਇਆ ਪਰਦਾਫਾਸ਼, ਭਾਜਪਾ ਆਗੂ ਤੋਂ ਬਾਅਦ ਹੁਣ ਇੱਕ ਕਾਂਗਰਸੀ ਆਗੂ 500 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ
ਸਾਡੀ ਸਰਕਾਰ ਹਰ ਰੋਜ਼ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾ ਰਹੀ ਹੈ: ਤਰੁਨਪ੍ਰੀਤ ਸੌਂਧ
ਚੰਡੀਗੜ੍ਹ, 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਅਤੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨੇਤਾ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਅਤੇ ਸਾਡੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਅਤੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੇ ਹਨ। ‘ਆਪ’ ਨੇ ਕਿਹਾ ਕਿ ਬਾਬਾ ਬਕਾਲਾ ਵਿੱਚ ਇੱਕ ਕਾਂਗਰਸੀ ਆਗੂ ਦੀ 100 ਕਿਲੋ ਹੈਰੋਇਨ (500 ਕਰੋੜ ਰੁਪਏ) ਤੋਂ ਵੱਧ ਦੀ ਗ੍ਰਿਫ਼ਤਾਰੀ ਸਾਬਤ ਕਰਦੀ ਹੈ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਆਗੂ ਪੰਜਾਬ ਨੂੰ ਬਰਬਾਦ ਕਰਨ ਵਾਲੇ ਗੱਠਜੋੜ ਵਿੱਚ ਸ਼ਾਮਲ ਹਨ।’ਆਪ’ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨਾਲ ਪੰਜਾਬ ‘ਚ ਨਸ਼ਿਆਂ ਦੀ ਤਸਕਰੀ ਦੇ ਗੰਭੀਰ ਮੁੱਦੇ ਅਤੇ ਕਾਂਗਰਸ ਤੇ ਭਾਜਪਾ ਆਗੂਆਂ ਦੀ ਸ਼ਮੂਲੀਅਤ ਬਾਰੇ ਪ੍ਰੈੱਸ ਕਾਨਫਰੰਸ ਕੀਤੀ।
ਇਹ ਵੀ ਪੜ੍ਹੋ: 105 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿਚ ਇਕ ਹੋਰ ਗ੍ਰਿਫਤਾਰ, 6 ਕਿਲੋ ਹੋਰ ਬਰਾਮਦ
ਮੰਤਰੀ ਸੋਂਧ ਨੇ ਇਨ੍ਹਾਂ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਅਤੇ ਸੂਬੇ ਵਿੱਚ ਚੱਲ ਰਹੇ ਨਸ਼ਿਆਂ ਦੇ ਸੰਕਟ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਬਾਬਾ ਬਕਾਲਾ ਤੋਂ ਕਾਂਗਰਸ ਦੇ ਸਰਕਲ ਪ੍ਰਧਾਨ ਨਵਜੋਤ ਸਿੰਘ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਉਜਾਗਰ ਕੀਤਾ, ਜਿਸ ਨੂੰ ਪੰਜਾਬ ਪੁਲਿਸ ਨੇ ਇੱਕ ਆਪਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਉਸ ਦੇ ਕਬਜ਼ੇ ‘ਚੋਂ 105 ਕਿਲੋਗ੍ਰਾਮ ਹੈਰੋਇਨ, 31 ਕਿਲੋਗ੍ਰਾਮ ਕੈਫੀਨ, ਪੰਜ ਵਿਦੇਸ਼ੀ ਪਿਸਤੌਲਾਂ ਅਤੇ ਇਕ ਦੇਸੀ ਬੰਦੂਕ ਬਰਾਮਦ ਕੀਤੀ ਹੈ। ਹੈਰੋਇਨ ਦੀ ਕੀਮਤ ਲਗਭਗ 500 ਕਰੋੜ ਰੁਪਏ ਹੈ।ਮੰਤਰੀ ਸੋਂਧ ਨੇ ਕਿਹਾ, “ਮੈਂ ਨਸ਼ਿਆਂ ਦੀ ਇਸ ਮਹੱਤਵਪੂਰਨ ਖੇਪ ਨੂੰ ਰੋਕਣ ਲਈ ਪੰਜਾਬ ਪੁਲਿਸ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਾ ਹਾਂ, ਪੁਲਿਸ ਨੂੰ ਪਾਕਿਸਤਾਨ ਤੋਂ ਜੰਮੂ ਰਾਹੀਂ ਨਸ਼ਾ ਲਿਆਉਣ ਦੀ ਜਾਨਕਰੀ ਮਿਲੀ ਸੀ।” “ਇਹ ਆਪਰੇਸ਼ਨ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਦਾ ਮਜਬੂਤੀ ਨਾਲ ਮੁਕਾਬਲਾ ਕਰਨ ਲਈ ਸਾਡੀ (ਆਪ ਸਰਕਾਰ) ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਕੁਝ ਦਿਨ ਪਹਿਲਾਂ ਇੱਕ ਹੋਰ ਮਾਮਲੇ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਤੋਂ ਇਲਾਵਾ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਉਨ੍ਹਾਂ ਦੀ ਗੱਡੀ ਵਿਚੋਂ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਬਾਅਦ ਵਿੱਚ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈਣ ਦੌਰਾਨ 28 ਗ੍ਰਾਮ ਹੈਰੋਇਨ ਅਤੇ 156,000 ਰੁਪਏ ਦੀ ਨਕਦੀ ਦੇ ਨਾਲ-ਨਾਲ ਹਰਿਆਣਾ ਅਤੇ ਦਿੱਲੀ ਵਿੱਚ ਰਜਿਸਟਰਡ ਕਈ ਲਗਜ਼ਰੀ ਵਾਹਨਾਂ ਦਾ ਪਰਦਾਫਾਸ਼ ਵੀ ਹੋਇਆ।ਮੰਤਰੀ ਸੋਂਧ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਅਕਾਲੀ ਦਲ ਦੇ ਮੈਂਬਰ ਗੁਰਦੀਪ ਸਿੰਘ ਰਾਣੋ ਦੀ ਗ੍ਰਿਫ਼ਤਾਰੀ ਵੱਲ ਇਸ਼ਾਰਾ ਕੀਤਾ, ਜਿਸ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਹੋਈ ਸੀ। ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਅਕਾਲੀ ਆਗੂਆਂ ਨਾਲ ਇਸ ਤਰ੍ਹਾਂ ਦੇ ਲੋਕ ਅਕਸਰ ਦੇਖੇ ਜਾਂਦੇ ਸਨ, ਰਾਣੋ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਅੰਕਿਤ ਬਾਂਸਲ ਨਾਲ ਵੀ ਅਕਸਰ ਦੇਖਿਆ ਜਾਂਦਾ ਸੀ।
ਰਾਣੋ ਦੇ ਪ੍ਰਮੁੱਖ ਨੇਤਾਵਾਂ ਨਾਲ ਸਬੰਧ, ਨਸ਼ਾ ਤਸਕਰਾਂ ਨੂੰ ਦਿੱਤੀ ਜਾਂਦੀ ਸਿਆਸੀ ਪਨਾਹ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ।ਸੋਂਧ ਨੇ ਕਿਹਾ ਕਿ ਭਾਜਪਾ ਨੇ ਸਤਿਕਾਰ ਕੌਰ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੇ ਆਪ ਨੂੰ ਦੂਰ ਕਰ ਲਿਆ ਪਰ ਸਵਾਲ ਅਜੇ ਵੀ ਬਣਿਆ ਹੋਇਆ ਹੈ ਕਿ ਉਹ ਆਪਣੇ ਨੇਤਾਵਾਂ ਨੂੰ ਸਾਡੇ ਸੂਬੇ ਅਤੇ ਨੌਜਵਾਨਾਂ ਨੂੰ ਬਰਬਾਦ ਕਰਨ ਦੀ ਇਜਾਜ਼ਤ ਕਿਉਂ ਦੇ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਉਨ੍ਹਾਂ ਦੀ ਚੋਟੀ ਦੀ ਲੀਡਰਸ਼ਿਪ(ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ) ਆਪਣੀ ਪਾਰਟੀ ਦੇ ਆਗੂਆਂ ਨੂੰ ਨਸ਼ਿਆਂ ਦੀ ਤਸਕਰੀ ਤੋਂ ਰੋਕਣ ਲਈ ਕੀ ਕਾਰਵਾਈ ਕਰੇਗੀ?2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। “ਮੈਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਅਸਲੀ ਚਿਹਰਿਆਂ ਨੂੰ ਪਛਾਣਨ ਦੀ ਅਪੀਲ ਕਰਦਾ ਹਾਂ,ਜਿਨ੍ਹਾਂ ਦੇ ਆਗੂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਹਨ।


