ਜਲੰਧਰ, 27 ਜੂਨ: ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਵੀਰਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਰਜਿੰਦਰ ਸਿੰਘ ਲੱਡਾ ਦੇ ਨਾਲ ਭਾਜਪਾ ਆਗੂ ਸੁਮਿਤ ਹਾਂਡਾ, ਯਸ਼ ਵੋਹਰਾ, ਗਗਨ ਕੁਮਾਰ, ਪ੍ਰਵੀਨ ਚਾਵਲਾ, ਗੁਰਦਿਆਲ ਸਿੰਘ ਪ੍ਰੀਤ, ਬੀ.ਕੇ ਮਣੀ, ਕਰਮ ਸਿੰਘ ਅਤੇ ਸੁਨੀਲ ਕੁਮਾਰ ਵੀਘਾ ‘ਆਪ’ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਕਾਂਗਰਸ ਦੇ ਜਲੰਧਰ ਜ਼ਿਲ੍ਹਾ ਮੀਤ ਪ੍ਰਧਾਨ ਅਜੈ ਕੁਮਾਰ, ਬਲਾਕ ਜਨਰਲ ਸਕੱਤਰ ਰਣਜੀਤ ਸਿੰਘ ਲਾਡੀ, ਕਾਂਗਰਸੀ ਆਗੂ ਰਵਿੰਦਰ ਸਿੰਘ ਮੋਂਟੂ, ਕਿਮੀ ਕੇਸਰ, ਅਮਿੱਤ ਭਗਤ, ਪਰਮ ਪ੍ਰੀਤ ਸਿੰਘ, ਸ਼ਸ਼ੀ ਭਗਤ, ਨਰੇਸ਼ ਭਗਤ, ਅਮਿੱਤ ਭਗਤ, ਰਜਿੰਦਰ ਭਗਤ, ਰਾਕੇਸ਼ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਆਪ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਕੀਤਾ ਬਾਈਕਾਟ
ਇੰਨ੍ਹਾਂ ਸਾਰੇ ਆਗੂਆਂ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ’ਆਪ’ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ। 2022 ਦੀਆਂ ਚੋਣਾਂ ਵਿੱਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਦੇ ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਦੀ ਧੋਖਾਧੜੀ ਅਤੇ ਜਨਤਾ ਦੇ ਫ਼ਤਵੇ ਦਾ ਨਿਰਾਦਰ ਕਰਨ ਕਾਰਨ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ਭਾਰੀ ਬਹੁਮਤ ਨਾਲ ’ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Share the post "ਜਲੰਧਰ ’ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ’ਆਪ’ ’ਚ ਹੋਏ ਸ਼ਾਮਲ"