ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਵਿੱਚ ‘ਆਪ’ ਹੋਈ ਹੋਰ ਮਜ਼ਬੂਤ

Date:

spot_img

ਮਾਈ ਰੂਪ ਕੌਰ ਬਾਗੜੀਆਂ ਆਪਣੇ ਪਰਿਵਾਰ ਅਤੇ ਸੈਂਕੜੇ ਕਾਂਗਰਸੀ ਅਹੁਦੇਦਾਰ ਨਾਲ ਆਪ ਵਿੱਚ ਹੋਈ ਸ਼ਾਮਲ

ਹਰਪਾਲ ਚੀਮਾ ਅਤੇ ਗੁਰਪ੍ਰੀਤ ਜੀਪੀ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਫ਼ਤਿਹਗੜ੍ਹ ਸਾਹਿਬ , 19 ਮਾਰਚ: ਆਮ ਆਦਮੀ ਪਾਰਟੀ ਪੰਜਾਬ ਨੂੰ ਲੋਕ ਸਭਾ ਹਲਕਿਆਂ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸੈਂਕੜੇ ਕਾਂਗਰਸੀ ਅਹੁਦੇਦਾਰ ਅਤੇ ਕਈ ਪਿੰਡਾਂ ਦੇ ਸਰਪੰਚ ਆਪ ਵਿਚ ਸ਼ਾਮਲ ਹੋ ਗਏ। ਮੰਗਲਵਾਰ ਨੂੰ ਉੱਘੀ ਕਾਂਗਰਸੀ ਆਗੂ ਮਾਈ ਰੂਪ ਕੌਰ ਬਾਗੜੀਆਂ ਆਪਣੇ ਪੂਰੇ ਪਰਿਵਾਰ, ਸਿਮਰਜੀਤ ਸਿੰਘ ਸੇਹਕੇ (ਵਾਈਸ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈੱਲ ਪੰਜਾਬ) ਸਮੇਤ ਸੰਗਰੂਰ ਦੇ ਕਈ ਹੋਰ ਕਾਂਗਰਸੀ ਅਹੁਦੇਦਾਰਾਂ ਅਤੇ ਹਲਕਾ ਅਮਰਗੜ੍ਹ ਅਤੇ ਫਤਹਿਗੜ੍ਹ ਸਾਹਿਬ ਦੇ ਕਈ ਸਰਪੰਚਾਂ ਨਾਲ ਆਪਣੇ ਸਾਰੇ ਪੰਚਾਇਤ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਚੋਣ ਅਧਿਕਾਰੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

’ਆਪ’ ਦੇ ਸੀਨੀਅਰ ਆਗੂ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ’ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਸਾਰੇ ਨਵੇਂ ਮੈਂਬਰਾਂ ਦਾ ਆਮ ਆਦਮੀ ਪਾਰਟੀ ’ਚ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਹੈਪੀ, ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਆਮ ਲੋਕ ਅਤੇ ਆਗੂ ‘ਆਪ’ ਦੇ ਨਾਲ ਹਨ।

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਹੋਏ ਭਾਜਪਾ ‘ਚ ਸ਼ਾਮਿਲ

ਉਹ ਸੂਬੇ ਵਿੱਚ ਸਾਡੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਅਤੇ ਹੁਣ ਉਹ ਸੰਸਦ ਵਿੱਚ ਵੀ ‘ਆਪ’ ਦੇ ਸੰਸਦ ਮੈਂਬਰ ਚਾਹੁੰਦੇ ਹਨ। ‘ਆਪ’ ਦੇ ਸੰਸਦ ਮੈਂਬਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਆਮ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਆਗੂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ‘ਆਪ’ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਾਰੇ ਲੋਕਾਂ ਨੂੰ ਸੇਵਾ ਕਰਨ ਦਾ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋਣ ਦਾ ਮਤਲਬ ਹੈ ਕਿ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ‘ਆਪ’ ਤੋਂ ਇਲਾਵਾ ਕਿਸੇ ਵੀ ਪਾਰਟੀ ਨੂੰ ਕੋਈ ਮੌਕਾ ਨਹੀਂ ਮਿਲੇਗਾ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...