ਕੰਗ ਨੇ ਕਿਹਾ ਸੁਨੀਲ ਜਾਖੜ ਪੰਜਾਬ ਵਿਧਾਨ ਸਭਾ ਦੀ ਬਜਾਏ ਭਾਜਪਾ ਦਫਤਰ ਦੇ ਸਾਹਮਣੇ ਧਰਨਾ ਦੇਣ
ਚੰਡੀਗੜ੍ਹ, 5 ਮਾਰਚ: ਆਮ ਆਦਮੀ ਪਾਰਟੀ ਪੰਜਾਬ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦੀਆਂ ਕਿਹਾ ਕਿ ਦੋਵੇਂ ਪਾਰਟੀਆਂ ਕਿਸਾਨ ਵਿਰੋਧੀ ਹਨ ਅਤੇ ਆਪਣੇ ਵੋਟ ਬੈਂਕ ਲਈ ਉਨਾਂ ਨੂੰ ਵਰਤਦੀਆਂ ਹਨ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲਖੀਮਪੁਰ ਖੇੜੀ ਕਾਂਡ ਅਤੇ ਇਸ ਦੇ ਦੋਸ਼ੀਆਂ ਤੋਂ ਹਰ ਕੋਈ ਜਾਣੂ ਹੈ ਪਰ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ ਕਿਉਂਕਿ ਉਨ੍ਹਾਂ ਨੇ ਕਿਸਾਨ ਕਾਤਲ ਦੇ ਪਿਤਾ ਅਜੈ ਮਿਸ਼ਰਾ ਟੈਣੀ ਨੂੰ ਲਖੀਮਪੁਰ ਖੇੜੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ।
ਸੁਖਦੇਵ ਸਿੰਘ ਢੀਡਸਾ ਸਾਥੀਆਂ ਸਹਿਤ ਅੱਜ ਕਰਨਗੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ
ਕੰਗ ਨੇ ਅੱਗੇ ਕਿਹਾ ਕਿ ਕਿਸਾਨ ਲਖੀਮਪੁਰ ਖੇੜੀ ਕਾਂਡ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਇਨਸਾਫ਼ ਲਈ ਆਪਣੀਆਂ ਜਾਇਜ਼ ਮੰਗਾਂ ਲਈ ਮੁੜ ਪ੍ਰਦਰਸ਼ਨ ਕਰ ਰਹੇ ਹਨ ਪਰ ਇਸ ਦੀ ਬਜਾਏ ਭਾਜਪਾ ਅਜੇ ਕੁਮਾਰ ਮਿਸ਼ਰਾ ਨੂੰ ਟਿਕਟ ਦੇ ਕੇ ਆਪਣਾ ਕਿਸਾਨ ਵਿਰੋਧੀ ਸਟੈਂਡ ਸਪੱਸ਼ਟ ਕਰ ਰਹੀ ਹੈ।ਮਲਵਿੰਦਰ ਕੰਗ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਸਾਬਕਾ ਕਾਂਗਰਸੀਆਂ ਦਾ ਪਾਖੰਡ ਹਾਸੋਹੀਣਾ ਹੈ, ਕਿਉਂਕਿ ਉਨ੍ਹਾਂ ਨੂੰ ਭਾਜਪਾ ਮੁੱਖ ਦਫ਼ਤਰ ਜਾ ਅਜੈ ਮਿਸ਼ਰਾ ਦਾ ਘਰ ਘੇਰਨਾ ਚਾਹੀਦਾ ਹੈ।
ਹਿਮਾਚਲ ‘ਚ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾਂ
ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਜਵਾਨਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ। ਕੰਗ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਸੁਨੀਲ ਜਾਖੜ ਨੇ ਬਠਿੰਡਾ ਦੇ ਇੱਕ ਗਰੀਬ ਕਿਸਾਨ ਜਿਸਦਾ ਹਰਿਆਣਾ ਦੀ ਸਰਹੱਦ ‘ਤੇ ਕਤਲ ਕੀਤਾ ਗਿਆ ਸੀ, ਲਈ ਇੱਕ ਵੀ ਸ਼ਬਦ ਨਹੀਂ ਬੋਲਿਆ, ਪੰਜਾਬ ਦੇ ਕਿਸਾਨਾਂ ਪ੍ਰਤੀ ਹਰਿਆਣਾ ਸਰਕਾਰ ਦੇ ਰਵੱਈਏ ਵਿਰੁੱਧ ਇੱਕ ਸ਼ਬਦ ਵੀ ਨਹੀਂ ਬੋਲਿਆ। ਪਰ ਹੁਣ ਉਹ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇ ਰਹੇ ਸਨ।
ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ
ਕੰਗ ਨੇ ਕਾਂਗਰਸੀ ਆਗੂਆਂ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਵਿੱਚ ਰਹਿੰਦਿਆਂ ਇਨ੍ਹਾਂ ਆਗੂਆਂ ਨੇ ਕਦੇ ਵੀ ਕਿਸਾਨਾਂ ਦੀ ਗੱਲ ਨਹੀਂ ਕੀਤੀ, ਉਹ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਐਸ਼ੋ-ਆਰਾਮ ਦਾ ਸਮਾਂ ਬਤੀਤ ਕਰ ਰਹੇ ਸਨ ਅਤੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਛੱਡ ਗਏ ਸਨ। ਪਰ ਹੁਣ ਅਚਾਨਕ ਵਿਰੋਧੀ ਧਿਰ ਵਿੱਚ ਆਉਣ ਤੇ ਉਨ੍ਹਾਂ ਨੂੰ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਾ ਦਿੱਤਾ ਹੈ। ਕੰਗ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਸਰਕਾਰ ਹਰ ਮੁੱਦੇ ‘ਤੇ ਗੱਲ ਕਰਨ ਅਤੇ ਹਰ ਗੱਲ ਦਾ ਹੱਲ ਕਰਨ ਲਈ ਤਿਆਰ ਹੁੰਦੀ ਹੈ ਪਰ ਵਿਰੋਧੀ ਧਿਰ ਜਨਤਕ ਮੁੱਦਿਆਂ ‘ਤੇ ਚਰਚਾ ਕਰਨ ਤੋਂ ਭੱਜ ਰਹੀ ਹੈ।