Jalandhar News: Aam Aadmi Party ; ਬੀਤੇ ਦਿਨੀਂ ਅਚਾਨਕ ਰਾਜ ਸਭਾ ਦੇ 7 ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਹੁਣ ਆਪਣੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਇਹ ਮੀਟਿੰਗ ਭਲਕੇ ਜਲੰਧਰ ਦੇ ਵਿੱਚ ਹੋਣ ਜਾ ਰਹੀ ਹੈ, ਜਿਸਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦੇ ਹਾਜ਼ਰ ਰਹਿਣ ਦੀ ਉਮੀਦ ਹੈ।
ਮਿਲੀ ਜਾਣਕਾਰੀ ਮੁਤਾਬਕ ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡਣ ਕਾਰਨ ਪੰਜਾਬ ਵਿੱਚ ਨਵੇਂ ਬਣੇ ਸਿਆਸੀ ਹਾਲਾਤਾਂ ਨਾਲ ਨਜਿੱਠਣ ਅਤੇ ਵਿਧਾਇਕਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਇਹ ਮੀਟਿੰਗ ਸੱਦੀ ਗਈ ਹੈ। ਚਰਚਾ ਮੁਤਾਬਿਕ ਇਸ ਮੀਟਿੰਗ ਵਿੱਚ ਵਿਧਾਇਕਾਂ ਨੂੰ ਏਕਤਾ ਦਾ ਪਾਠ ਪੜਾਇਆ ਜਾਵੇਗਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਿਲ ਕੇ ਭਾਜਪਾ ਦਾ ਟਾਕਰਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਛੱਡਣ ਵਾਲੇ ਰਾਜਸਭਾ ਮੈਂਬਰਾਂ ਵਿੱਚੋਂ ਰਾਘਵ ਚੱਢਾ ਅਤੇ ਸੰਦੀਪ ਪਾਠਕ ਦਾ ਪੰਜਾਬ ਵਿੱਚ ਵੱਡਾ ਪ੍ਰਭਾਵ ਰਿਹਾ ਹੈ।
ਇਹ ਵੀ ਪੜ੍ਹੋ Punjab ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ
ਪਿਛਲੇ ਸਮੇਂ ਦੌਰਾਨ ਚੱਲਦੀਆਂ ਰਹੀਆਂ ਸਿਆਸੀ ਚਰਚਾਵਾਂ ਮੁਤਾਬਕ ਬਹੁਤ ਸਾਰੇ ਵਿਧਾਇਕਾਂ ਨੂੰ ਟਿਕਟ ਦਿਵਾਉਣ ਵਿੱਚ ਵੀ ਇਹਨਾਂ ਦੋਨਾਂ ਆਗੂਆਂ ਦਾ ਵੱਡਾ ਹੱਥ ਰਿਹਾ ਹੈ ਜਿਸ ਦੇ ਚੱਲਦੇ ਅਚਾਨਕ ਵਾਪਰੇ ਸਿਆਸੀ ਘਟਨਾ ਕਰਮ ਤੋਂ ਬਾਅਦ ਹੁਣ ਆਪ ਦੀ ਲੀਡਰਸ਼ਿਪ ਵਿਰੋਧੀਆਂ ਨੂੰ ਕੋਈ ਵੀ ਮੌਕਾ ਨਹੀਂ ਦੇਣਾ ਚਾਹੁੰਦੀ ਤਾਂ ਕਿ ਕੁਝ ਹੀ ਮਹੀਨਿਆਂ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪਾਰਟੀ ਵਿਧਾਇਕਾਂ,ਆਗੂਆਂ ਤੇ ਵਲੰਟੀਅਰਾਂ ਦਾ ਮਨੋਬਲ ਪਹਿਲਾਂ ਦੀ ਤਰ੍ਹਾਂ ਉੱਚਾ ਰੱਖਿਆ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




