👉ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਾਰਡ ਨੰਬਰ48 ਦੇ ਵਾਸੀ ਰਹੇ ਹਾਜ਼ਰ
ਬਠਿੰਡਾ, 14 ਦਸੰਬਰ: Bathinda News: ਵਾਰਡ ਨੰਬਰ 48 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਨੇ ਅੱਜ ਜਪੁਜੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਆਪਣੇ ਮੁੱਖ ਚੋਣ ਦਫ਼ਤਰ ਦਾ ਸ਼ੁਭ ਆਰੰਭ ਕੀਤਾ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਤੋਂ ਇਲਾਵਾ ਪੂਰੇ ਪਰਿਵਾਰ ਸਮੇਤ ਪਾਰਟੀ ਦੇ ਮੁੱਖ ਬੁਲਾਰੇ ਨੀਲ ਗਰਗ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਐਡਵੋਕੇਟ ਗੁਰਇਕਬਾਲ ਸਿੰਘ ਚਹਿਲ, ਚੇਅਰਮੈਨ ਐਡਵੋਕੇਟ ਨਵਦੀਪ ਜੀਦਾ, ਰਾਕੇਸ਼ ਪੁਰੀ, ਯੂਥ ਪ੍ਰਧਾਨ ਰਾਜਨ ਅਮਰਦੀਪ ਸਿੰਘ, ਮਨਜੀਤ ਸਿੰਘ ਲਹਿਰਾ, ਅਸ਼ਵਨੀ ਬੰਟੀ, ਪੰਜਾਬ ਹੋਟਲ ਐਸੋਸੀਏਸ਼ਨ ਪ੍ਰਧਾਨ ਸਤੀਸ਼ ਅਰੋੜਾ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਾਰਡ ਨੰਬਰ 48 ਨਿਵਾਸੀ ਹਾਜ਼ਰ ਰਹੇ।
ਇਹ ਵੀ ਪੜ੍ਹੋ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
ਇਸ ਮੌਕੇ ਅਮਰਜੀਤ ਮਹਿਤਾ ਅਤੇ ਪਦਮਜੀਤ ਮਹਿਤਾ ਨੇ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਮਿਲ ਰਹੇ ਪਿਆਰ ਕਾਰਨ ਉਨ੍ਹਾਂ ਦੀ ਜਿੱਤ ਯਕੀਨੀ ਹੈ ਅਤੇ ਇਹ ਜਿੱਤ ਵਾਰਡ ਨੰ: 48 ਦੇ ਲੋਕਾਂ ਦੀ ਜਿੱਤ ਹੋਵੇਗੀ। ਉਨ੍ਹਾਂ ਦੱਸਿਆ ਕਿ ਉਕਤ ਵਾਰਡ ਵਿੱਚ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਦੀਆਂ ਕਈ ਸਮੱਸਿਆਵਾਂ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਨ੍ਹਾਂ ਨੂੰ 21 ਦਸੰਬਰ ਨੂੰ ਵੋਟਾਂ ਪੈਣ ਉਪਰੰਤ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਸਭ ਤੋਂ ਵੱਡਾ ਮੁੱਦਾ ਨਸ਼ਾਖੋਰੀ ਅਤੇ ਬੇਰੁਜ਼ਗਾਰੀ ਹੈ, ਜਿਸ ਲਈ ਉਹ ਹਰ ਸੰਭਵ ਕਦਮ ਚੁੱਕਣਗੇ, ਵਾਰਡ ਨੂੰ ਨਸ਼ਾ ਮੁਕਤ ਬਣਾਉਣਗੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕਈ ਸਕੀਮਾਂ ਵੀ ਸ਼ੁਰੂ ਕਰਨਗੇ। ਉਮੀਦਵਾਰ ਪਦਮਜੀਤ ਮਹਿਤਾ ਨੇ ਦੱਸਿਆ ਕਿ ਉਕਤ ਵਾਰਡ ਵਿੱਚ ਕਈ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹਨ, ਜਿਨ੍ਹਾਂ ਦੇ ਬੱਚੇ ਸਕੂਲਾਂ ਵਿੱਚ ਨਹੀਂ ਜਾ ਰਹੇ,
ਇਹ ਵੀ ਪੜ੍ਹੋ ਬੀਬੀ ਜੰਗੀਰ ਕੌਰ ਨੂੰ ਮੰਦਾ ਬੋਲ ਕੇ ਬੁਰੇ ਫ਼ਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
ਪਰ ਹੁਣ ਇਹ ਬੱਚੇ ਸਕੂਲ ਜਾਣਗੇ, ਕਿਉਂਕਿ ਮਹਿਤਾ ਪਰਿਵਾਰ ਅਜਿਹੇ ਬੱਚਿਆਂ ਦੀ ਹਰ ਤਰ੍ਹਾਂ ਦੀ ਆਰਥਿਕ ਮਦਦ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਵੀ ਵਾਰਡ ਨੰਬਰ 48 ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਘਾਟ ਹੈ ਅਤੇ ਉਹ ਨਗਰ ਨਿਗਮ ਵਿੱਚ ਪਹੁੰਚ ਕੇ ਸਭ ਤੋਂ ਪਹਿਲਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਗੇ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਿਸ਼ਨ ਵਿੱਚ ਵਾਰਡ ਵਾਸੀਆਂ ਲਈ ਬੱਚਿਆਂ ਦੇ ਖੇਡਣ ਅਤੇ ਸੈਰ ਕਰਨ ਲਈ ਪਾਰਕ ਸਮੇਤ ਵਾਰਡ ਵਾਸੀਆਂ ਲਈ ਕਮਿਊਨਿਟੀ ਹਾਲ ਬਣਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰਡ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਹਮੇਸ਼ਾ ਹੀ ਜਿੱਤਦੇ ਰਹੇ ਹਨ ਅਤੇ ਹੁਣ ਵਾਰਡ ਵਾਸੀ ਪਦਮਜੀਤ ਮਹਿਤਾ ਨੂੰ ਰਿਕਾਰਡ ਵੋਟਾਂ ਨਾਲ ਜੇਤੂ ਬਣਾ ਕੇ ਨਗਰ ਨਿਗਮ ਵਿਚ ਭੇਜਣਗੇ, ਤਾਂ ਜੋ ਵਾਰਡ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK