Chandigarh News: ਆਮ ਆਦਮੀ ਪਾਰਟੀ (Aam Aadmi Party-Punjab) ਵੱਲੋਂ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਉਮੀਦਵਾਰ ਬਣਾਏ ਗਏ ਰਾਜਿੰਦਰ ਗੁਪਤਾ(Rajinder Gupta) ਨੇ ਸੋਮਵਾਰ ਨੁੰ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ(Manish Sisodia) ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸ਼੍ਰੀ ਸਿਸੋਦੀਆ ਸਹਿਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਮੌਕਾ ਦਿੱਤਾ।
ਇਸਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵੀ ਗੱਲਬਾਤ ਕੀਤੀ। ਦਸਣਾ ਬਣਦਾ ਹੈ ਕਿ ਸ਼੍ਰੀ ਸੰਜੀਵ ਅਰੋੜਾ ਦੇ ਅਸਤੀਫ਼ਾ ਦੇਣ ਕਾਰਨ ਖਾਲੀ ਹੋਈ ਰਾਜ ਸਭਾ ਸੀਟ ਲਈ ਅੱਜ ਤੋਂ ਚੋਣ ਨਾਮਜ਼ਦਗੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਵਿਚ ਮੌਜੂਦਾ ਸਿਆਸੀ ਹਾਲਾਤਾਂ ਨੂੰ ਦੇਖਦਿਆਂ ਸ਼੍ਰੀ ਗੁਪਤਾ ਦਾ ਰਾਜ ਸਭਾ ਵਿਚ ਚੁਣੇ ਜਾਣਾ ਤੈਅ ਹੈ। ਜਿਕਰਯੋਗ ਹੈ ਕਿ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿਚ ਸ਼ਾਮਲ ਹਨ, ਜਿੰਨ੍ਹਾਂ ਵੱਲੋਂ ਟ੍ਰਾਈਡੈਂਟ ਗਰੁੱਪ ਦੀ ਨੀਂਹ ਰੱਖੀ ਗਈ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









