WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

’ਆਪ’ ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ ’ਚ ਭਰਿਆ ਨਾਮਜ਼ਦਗੀ ਪੱਤਰ

ਕੱਢਿਆ ਰੋਡ ਸ਼ੋਅ, ਹੋਇਆ ਭਾਰੀ ਗਿਣਤੀ ’ਚ ਲੋਕਾਂ ਦਾ ਇਕੱਠ
ਅਹਿਮਦਾਬਾਦ, 16 ਅਪ੍ਰੈਲ: ਦੋ ਰੋਜ਼ਾ ਚੋਣ ਦੌਰੇ ’ਤੇ ਗੁਜਰਾਤ ’ਚ ਗਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਲਵਾਰ ਨੂੰ ਗੁਜਰਾਤ ਦੇ ਭਾਵਨਗਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਮੇਸ਼ ਮਕਵਾਨਾ ਦੇ ਹੱਕ ਵਿੱਚ ਰੋਡ ਸ਼ੋਅ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਦਾ ਮੂਡ ਦੇਖ ਕੇ ਮੈਨੂੰ ਲੱਗਦਾ ਹੈ ਕਿ ਅੱਜ ਤੋਂ ਗੁਜਰਾਤ ਵਿੱਚ ਕ੍ਰਾਂਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੈ। ਅਸੀਂ ਇਸ ਨੂੰ ਹਰ ਕੀਮਤ ’ਤੇ ਜਿੱਤਣਾ ਹੈ।ਰੋਡ ਸ਼ੋਅ ਦੌਰਾਨ ਆਪਣੇ ਭਾਸ਼ਣ ਦੌਰਾਨ ਜੇਲ੍ਹ ’ਚ ਬੰਦ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਕਹਾਣੀ ਸੁਣਾਉਂਦੇ ਹੋਏ ਭਗਵੰਤ ਮਾਨ ਕਾਫ਼ੀ ਭਾਵੁਕ ਹੋ ਗਏ।

ਸਿਕੰਦਰ ਮਲੂਕਾ ਦੇ ਮੋੜ ਹਲਕੇ ’ਚ ਸਿਆਸੀ ਪ੍ਰਭਾਵ ਅੱਗੇ ‘ਧੁੱਸੀ ਬੰਨ’ ਲਗਾਉਣ ਲਈ ਮੁੜ ਮੈਦਾਨ ’ਚ ਨਿੱਤਰੇ ਜਨਮੇਜਾ ਸੇਖੋ

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਾਡੇ ਇਹ ਹੰਝੂ ਵਿਅਰਥ ਨਹੀਂ ਜਾਣਗੇ। ਦੇਸ਼ ਦੀ ਜਨਤਾ ਭਾਜਪਾ ਦੇ ਅੱਤਿਆਚਾਰਾਂ ਦਾ ਜਵਾਬ ਵੋਟ ਰਾਹੀਂ ਦੇਵੇਗੀ ਅਤੇ ਉਸ ਨੂੰ ਹਰਾ ਕੇ ਸੱਤਾ ਤੋਂ ਲਾਂਭੇ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦੇਣ ਲਈ ਕੇਜਰੀਵਾਲ ਬਣਨ।ਮਾਨ ਨੇ ਲੋਕਾਂ ਤੋਂ ਕੇਜਰੀਵਾਲ ਦੇ ਸਮਰਥਨ ’ਚ ’ਜੇਲ੍ਹਾਂ ਦੇ ਤਾਲੇ ਟੁੱਟਣਗੇ, ਕੇਜਰੀਵਾਲ ਛੁੱਟਣਗੇ’ ਦੇ ਨਾਅਰੇ ਲਗਵਾਏ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ ਹਾਂ। ਜਿੱਥੇ ਵੀ ਉਹ ਮੈਨੂੰ ਭੇਜਦੇ ਹਨ ਮੈਂ ਜਾਂਦਾ ਹਾਂ। ਅੱਜ ਮੇਰੀ ਡਿਊਟੀ ਇੱਥੇ (ਗੁਜਰਾਤ) ਲੱਗੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਹੀ ਨੇਤਾ ਹੈ ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ।

ਟਿਕਟ ਮਿਲਣ ਤੋਂ ਬਾਅਦ ਪਰਮਪਾਲ ਕੌਰ ਮਲੂਕਾ ਦਾ ਦਾਅਵਾ, ਵੱਡੇ ਮਾਰਜਨ ਨਾਲ ਕਰਨਗੇ ਜਿੱਤ ਪ੍ਰਾਪਤ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਇਸੇ ਲਈ ਭਾਜਪਾ ਨੇ ਇੱਕ ਸਾਜ਼ਿਸ਼ ਤਹਿਤ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰ ਲਿਆ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ।ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ, ਇਕ ਵਿਚਾਰ ਹੈ। ਤੁਸੀਂ ਕੇਜਰੀਵਾਲ ਨੂੰ ਅੰਦਰ ਕਰ ਸਕਦੇ ਹੋ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕਿਵੇਂ ਅੰਦਰ ਕਰੋਗੇ। ਦੇਸ਼ ਵਿੱਚ ਜਿਹੜੇ ਲੱਖਾਂ-ਕਰੋੜਾਂ ਅਰਵਿੰਦ ਕੇਜਰੀਵਾਲ ਪੈਦਾ ਹੋ ਗਏ ਉਨ੍ਹਾਂ ਦਾ ਕੀ ਕਰੋਗੇ? ਤੁਸੀਂ ਉਨ੍ਹਾਂ ਨੂੰ ਕਿਹੜੀ ਜੇਲ੍ਹ ਵਿੱਚ ਪਾਓਗੇ?ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕੇਜਰੀਵਾਲ ਨੇ ਨਾਮ ਦੀ ਰਾਜਨੀਤੀ ਦੀ ਬਜਾਏ ਕੰਮ ਦੀ ਰਾਜਨੀਤੀ ਸ਼ੁਰੂ ਕੀਤੀ ਹੈ। ਇਸ ਵਾਰ ਵੀ ਲੋਕ ਕੰਮ ਦੀ ਰਾਜਨੀਤੀ ਨੂੰ ਵੋਟ ਦੇਣਗੇ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੇ ਭਾਰਤ ਦੀ ਸਿਆਸੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰਨਗੇ।

Related posts

ਪੰਜਾਬ ਵਿਧਾਨ ਸਭਾ ਸਪੀਕਰ ਦਾ ਸ. ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ

punjabusernewssite

ਈਡੀ ਦਾ ਕੇਜ਼ਰੀਵਾਲ ਨੂੰ ਪੰਜਵਾਂ ਸੰਮਨ, ਪੇਸ਼ ਹੋਣ ਦੀ ਨਹੀਂ ਸੰਭਾਵਨਾ

punjabusernewssite

ਅਰਵਿੰਦ ਕੇਜ਼ਰੀਵਾਲ ਅਪਣੀ ਗ੍ਰਿਫਤਾਰੀ ਵਿਰੁੱਧ ਪੁੱਜੇ ਦਿੱਲੀ ਹਾਈਕੋਰਟ

punjabusernewssite