WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਨਗਰ ਪੰਚਾਇਤ ਕੋਠਾ ਗੁਰੂ ’ਤੇ ਆਪ ਦਾ ਕਬਜ਼ਾ, ਅਵਤਾਰ ਸਿੰਘ ਤਾਰਾ ਬਣੇ ਪ੍ਰਧਾਨ

ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ
ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਹਨ ਲੋਕ ਪੱਖੀ ਫ਼ੈਸਲੇ : ਚੇਅਰਮੈਨ ਨਗਰ ਸੁਧਾਰ ਟਰਸਟ
ਕੋਠਾ ਗੁਰੂ (ਬਠਿੰਡਾ), 9 ਜਨਵਰੀ : ਜਿਲ੍ਹੇ ਅਧੀਨ ਪੈਂਦੀ ਨਗਰ ਪੰਚਾਇਤ ਕੋਠਾ ਗੁਰੂ ’ਤੇ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਪਿਛਲੇ ਦਿਨੀਂ ਹੋਈ ਉਥਲ-ਪੁਥਲ ਤੋਂ ਬਾਅਦ ਮੰਗਲਵਾਰ ਨੂੰ ਨਵੇਂ ਸਿਰਿਓ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ਵਿਚ ਅਵਤਾਰ ਸਿੰਘ ਤਾਰਾ ਪ੍ਰਧਾਨ ਅਤੇ ਸ਼੍ਰੀਮਤੀ ਪਰਮਜੀਤ ਕੌਰ ਮੀਤ ਪ੍ਰਧਾਨ ਚੁਣੇ ਗਏ ਹਨ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਪ ਨੇ ਨਗਰ ਪੰਚਾਇਤ ਮਲੂਕਾ ਤੇ ਬਲਾਕ ਸੰਮਤੀ ਭਗਤਾ ਉਪਰ ਵੀ ਅਪਣਾ ਪ੍ਰਚੰਮ ਲਹਿਰਾਇਆ ਸੀ।

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ,ਪਿੰਡ ਡਿੱਖ ਵਿਖੇ ਨਸ਼ਾ ਤਸਕਰ ਦੀ ਪੰਜ ਏਕੜ ਜਮੀਨ ਜਬਤ

ਉਧਰ ਨਵੇਂ ਪ੍ਰਧਾਨ ਦੀ ਚੋਣ ਮੌਕੇ ਧੰਨਵਾਦ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਕਾਰਜਾਂ ਲਈ 75 ਕਰੋੜ ਰੁਪਏ ਮੰਨਜ਼ੂਰ ਕੀਤੇ ਗਏ ਹਨ, ਜਿੰਨ੍ਹਾਂ ਵਿੱਚ ਸੀਵਰੇਜ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਕੋਠਾ ਗੁਰੂ ਦੇ ਵਿਕਾਸ ਲਈ 15.43 ਕਰੋੜ ਰੁਪਏ ਖਰਚ ਕਰਕੇ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਇਸਤੋਂ ਇਲਾਵਾ ਨਗਰ ਪੰਚਾਇਤ ਭਗਤਾ ਭਾਈਕਾ ਲਈ ਸੀਵਰੇਜ, ਪੀਣ ਵਾਲਾ ਪਾਣੀ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ 24 ਕਰੋੜ, ਨਗਰ ਪੰਚਾਇਤ ਮਲੂਕਾ ਲਈ 5 ਕਰੋੜ, ਭਾਈਰੂਪਾ ਲਈ 17.24 ਕਰੋੜ, ਰਾਮਪੁਰਾ ਲਈ 14.5 ਕਰੋੜ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ।

Munna Bhai MBBS ਫਿਲਮ ਨੂੰ ਵੀ ਛੱਡਿਆ ਪਿੱਛੇ, ਲੜਕੀ ਦੇ ਭੇਸ ‘ਚ ਲੜਕਾ ਦੇਣ ਆਇਆ ਪੇਪਰ

ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਨਵੇਂ-ਨਵੇਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ, ਤਾਂ ਕਿ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਕੀਤਾ ਜਾ ਸਕੇ। ਇਸ ਮੌਕੇ ਨਛੱਤਰ ਸਿੰਘ ਸਿੱਧੂ ਜੁਆਇੰਟ ਸਕੱਤਰ ਕਿਸਾਨ ਵਿੰਗ ਭਗਤਾ ਭਾਈਕਾ, ਬਹਾਦਰ ਸਿੰਘ ਬਰਾੜ, ਗੁਰਵਿੰਦਰ ਪਾਲਾ ਕੋਠਾ ਗੁਰੂਕਾ, ਬੂਟਾ ਸਿੰਘ ਕੋਠਾ ਗੁਰੂਕਾ, ਬਲਜਿੰਦਰ ਸਿੰਘ ਗਿੱਲ ਕੋਠਾ ਗੁਰੂਕਾ, ਜੀਤਾ ਸਿੰਘ ਕੋਠਾ ਗੁਰੂਕਾ, ਜਸਵੀਰ ਸਿੰਘ ਫੌਜੀ, ਬਹਾਦਰ ਭਗਤਾ ਭਾਈਕਾ, ਕੁਲਵੰਤ ਸਿੰਘ ਕੰਤਾ, ਬਲਜਿੰਦਰ ਸਿੰਘ ਗਿੱਲ, ਗੁਰਜੰਟ ਸਿੰਘ ਤੋਂ ਇਲਾਵਾ ਆਪ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਪਾਰਟੀ ਵਰਕਰ ਹਾਜ਼ਰ ਸਨ।

 

Related posts

ਕਿਸਾਨਾਂ ਦੀ ਹਿਮਾਇਤ ‘ਚ ਕਾਂਗਰਸੀਆ ਨੇ ਭਾਜਪਾ ਦਫ਼ਤਰ ਅੱਗੇ ਦਿੱਤਾ ਧਰਨਾ

punjabusernewssite

ਲੋਕ ਮੋਰਚਾ ਪੰਜਾਬ ਵੱਲੋਂ ਰੂਸ- ਯੂਕਰੇਨ ਜੰਗ ਵਿਰੁੱਧ ਮਾਰਚ

punjabusernewssite

ਹਰਸਿਮਰਤ ਨੇ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਕੀਤੀ ਹਰਿਆਣਾ ਪੁਲਿਸ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ

punjabusernewssite