Punjabi Khabarsaar
ਜਲੰਧਰ

’ਆਪ’ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ’ਤੇ ਮਨਾਇਆ ਜਸ਼ਨ

ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਵੋਟਰਾਂ ਦਾ ਕੀਤਾ ਧੰਨਵਾਦ
ਜਲੰਧਰ, 13 ਜੁਲਾਈ: ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਸ਼ਨੀਵਾਰ ਨੂੰ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਪਾਰਟੀ ਦੇ ਉਮੀਦਵਾਰ ਅਤੇ ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ ਅਤੇ ‘ਆਪ’ ਦੇ ਸੀਨੀਅਰ ਆਗੂਆਂ ਨੇ ਇਸ ਜਿੱਤ ਦਾ ਜਸ਼ਨ ਜਲੰਧਰ ਪੱਛਮੀ ਦੇ ਲੋਕਾਂ ਨਾਲ ਮਨਾਇਆ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਿਆ।ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਆਪ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਜਲੰਧਰ ਪੱਛਮੀ ਦੇ ਵਲੰਟੀਅਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਜਿੱਤ ਤੋਂ ਬਾਅਦ ਮੁੜ ਦਿਵਾਇਆ ਭਰੋਸਾ, ਕਿਹਾ ਜਲੰਧਰ ਵੈਸਟ ਨੂੰ ਬੈਸਟ ਬਣਾਵਾਂਗੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੋਹਿੰਦਰ ਭਗਤ ਅਤੇ ਆਪ ਦੇ ਵਲੰਟੀਅਰਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ‘ਆਪ’ ਆਗੂਆਂ ਅਤੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਝੂਠ ਅਤੇ ਡਰਾਮੇਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰੀ ਨੂੰ ਚੁਣਿਆ ਹੈ।ਅਰੋੜਾ ਨੇ ਕਿਹਾ ਕਿ ਇਹ ਫ਼ਤਵਾ ਪੰਜਾਬ ਦੀਆਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਲਈ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਕਾਂਗਰਸ ਦੀ ਜਿੱਤ ਤੋਂ ਬਾਅਦ ਕਾਂਗਰਸ ਬਹੁਤ ਜ਼ਿਆਦਾ ਆਤਮਵਿਸ਼ਵਾਸ ਵਿੱਚ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜਾ ਭਾਜਪਾ ਅਤੇ ਸ਼ੀਤਲ ਅੰਗੁਰਾਲ ਲਈ ਵੀ ਸੰਦੇਸ਼ ਹੈ।

ਜਲੰਧਰ ਉਪ ਚੋਣ: ਆਪ ਦੇ ਮਹਿੰਦਰ ਭਗਤ ਨੇ ਇਕਤਰਫ਼ਾ ਮੁਕਾਬਲੇ ਵਿਚ ਜਿੱਤੀ ਚੋਣ

ਉਨ੍ਹਾਂ ਕਿਹਾ ਕਿ ਭਾਜਪਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਦੋ ਸੀਟਾਂ ਹੀ ਜਿੱਤੀਆਂ ਸਨ ਪਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ। ਅਰੋੜਾ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਜਿੰਨੇ ਮਰਜ਼ੀ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਲਵੇ ਪਰ ਪੰਜਾਬ ਦੇ ਲੋਕ ’ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਨ। ਹਲਕਾ ਜਲੰਧਰ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਕੰਮਾਂ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਇੰਨੇ ਵੱਡੇ ਫ਼ਤਵੇ ਦਾ ਮਤਲਬ ਹੈ ਕਿ ਲੋਕ ਮਾਨ ਸਰਕਾਰ ਦੀ ਕਾਰਜਸ਼ੈਲੀ ਨੂੰ ਪਸੰਦ ਕਰਦੇ ਹਨ। ਉਨ੍ਹਾਂ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਜਲੰਧਰ ਪੱਛਮੀ ਹਲਕੇ ਦਾ ਸੁਧਾਰ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਇਸ ਨੂੰ ਜਲੰਧਰ ਦਾ ਸਭ ਤੋਂ ਵਧੀਆ ਅਤੇ ਸੁਰੱਖਿਅਤ ਖੇਤਰ ਬਣਾਏਗੀ।

ਜਲੰਧਰ ਉਪ ਚੋਣ: 15 ਵਿਚੋਂ 10 ਉਮੀਦਵਾਰਾਂ ਨੂੰ ਨੋਟਾਂ ਤੋਂ ਘੱਟ ਵੋਟਾਂ ਮਿਲੀਆਂ

ਉਨ੍ਹਾਂ ਨੇ ’ਆਪ’ ਦੇ ਵਰਕਰਾਂ ਅਤੇ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਇੱਕਤਰਫ਼ਾ ਜਿੱਤ ਨੂੰ ਯਕੀਨੀ ਬਣਾਇਆ।ਮੀਡੀਆ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਡਾਕਟਰ ਸੰਦੀਪ ਪਾਠਕ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਆਗੂਆਂ ਤੇ ਸਮਰਥਕਾਂ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ ਪੱਛਮੀ ਦੇ ਲੋਕਾਂ ਨੇ ਇੱਕ ਇਮਾਨਦਾਰ ਉਮੀਦਵਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਇਸ ਗੱਲ ਦਾ ਵੀ ਸਬੂਤ ਹੈ ਕਿ ਲੋਕ ਸਚਾਈ ਜਾਣਦੇ ਹਨ ਅਤੇ ਉਹ ‘ਆਪ’ ਅਤੇ ਸੀਐਮ ਭਗਵੰਤ ਮਾਨ ਦੇ ਨਾਲ ਹਨ। ਆਪ’ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਵੀ ਮੀਡੀਆ ਨੂੰ ਸੰਬੋਧਨ ਕਰਦਿਆਂ ਵਾਅਦਾ ਕੀਤਾ ਕਿ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗੀ।

 

Related posts

ਜਲੰਧਰ ‘ਚ ਨਿਹੰਗ ਸਿੰਘਾ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ

punjabusernewssite

ਤਨਖ਼ਾਹਾਂ ਵਿੱਚ ਲੱਖਾਂ ਦਾ ਗਬਨ ਕਰਨ ਵਾਲਾ Ex SMO ਅਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite

ਸਰਾਬ ਦੇ ਨਸ਼ੇ ਦੀ ਲੋਰ ’ਚ ਹੋਇਆ ਤਕਰਾਰ ਬਣਿਆ ਸੀ ਡੀਐਸਪੀ ਦੇ ਕਤਲ ਦਾ ਕਾਰਨ

punjabusernewssite