ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਆਪ ਨੇ ਸਵਾਂਗ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

Date:

spot_img

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਵਰਤ ਕੇ ਸੂਬੇ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਸਵਾਂਗ ਵਿਚ ਬਦਲ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਵੀਡੀਓ ਕਾਨਫਰੰਸ ਕਾਲ ਤੋਂ ਸਪਸ਼ਟ ਹੈ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਵਾਸਤੇ ਰਿਟਰਨਿੰਗ ਅਫਸਰਾਂ ਦੇ ਦਫਤਰ ਪਹੁੰਚਣ ਤੋਂ ਰੋਕਿਆ ਗਿਆ।

ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

ਉਹਨਾਂ ਕਿਹਾ ਕਿ ਇਹੀ ਤਰੀਕਾ ਹੋਰ ਐਸ ਐਸ ਪੀਜ਼ ਨੇ ਵਰਤਿਆ ਹੈ ਜਿਹਨਾਂ ਨੇ ਵਿਰੋਧੀ ਦੇ ਉਮੀਦਵਾਰਾਂ ਨੂੰ ਉਹਨਾਂ ਦੇ ਘਰਾਂ ਜਾਂ ਰਸੇ ਵਿਚ ਰੋਕ ਲਿਆ ਤਾਂ ਉਹ ਸਰਕਾਰੀ ਅਫਸਰਾਂ ਕੋਲ ਨਾ ਪਹੁੰਚ ਸਕਣ। ਉਹਨਾਂ ਕਿਹਾ ਕਿ ਇਸੇ ਤਰੀਕੇ ਡਿਪਟੀ ਕਮਿਸ਼ਨਰਾਂ ਨੂੰ ਗੈਰ ਕਾਨੂੰਨੀ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦੇਣ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਅਜਿਹੇ ਹਾਲਾਤ ਬਣ ਗਏ ਕਿ ਅਨੇਕਾਂ ਜ਼ਿਲ੍ਹਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਜਿੱਤ ਹੋ ਗਈ ਹੈ। ਉਹਨਾਂ ਕਿਹਾ ਕਿ ਤਰਨ ਤਾਰਨ ਵਿਚ 20 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿਚੋਂ 9 ਸੀਟਾਂ ’ਤੇ ਆਪ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਐਲਾਨੇ ਗਏ ਹਨ।

ਇਹ ਵੀ ਪੜ੍ਹੋ Mittal Group ਦਾ ਵੱਡਾ ਉਪਰਾਲਾ; Bathinda AIIMS ‘ਚ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਵੇਦ ਕੁਮਾਰੀ ਮਿੱਤਲ ਧਰਮਸ਼ਾਲਾ ਲੋਕ ਅਰਪਿਤ

ਉਹਨਾਂ ਕਿਹਾ ਕਿ ਤਰਨ ਤਾਰਨ ਬਲਾਕ ਸੰਮਤੀ ਵਿਚ 17 ਵਿਚੋਂ 12 ਵਿਚ ਆਪ ਉਮੀਦਵਾਰ ਜੇਤੂ ਐਲਾਨੇ ਗਏ ਹਨ, ਗੰਡੀਵਿੰਢ ਵਿਚ 15 ਵਿਚੋਂ 15, ਪੱਟੀ ਵਿਚ 16 ਵਿਚੋਂ 14, ਭਿਖੀਵਿੰਢ ਵਿਚ 23 ਵਿਚੋਂ 23 ਅਤੇ ਵਲਟੋਹਾ ਵਿਚ 18 ਵਿਚੋਂ 16 ਸੀਟਾਂ ’ਤੇ ਆਪ ਜੇਤੂ ਐਲਾਨੀ ਗਈ ਹੈ। ਉਹਨਾਂ ਕਿਹਾ ਕਿ ਗੁਰਦਾਸਪੁਰ ਵਿਚ ਵੀ ਇਹੋ ਹਾਲਾਤ ਹਨ ਤੇ ਆਪ ਦੇ ਉਮੀਦਵਾਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਜੇਤੂ ਐਲਾਨੇ ਜਾ ਰਹੇ ਹਨ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਾਲਾਤ ਬਹੁਤ ਗੰਭੀਰ ਹਨ। ਉਹਨਾਂ ਕਿਹਾ ਕਿ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਕਾਨਫਰੰਸ ਕਾਲ ਨੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਮੀਨੀ ਵਿਵਾਦ ‘ਚ ਅਮਰੀਕਾ ਤੋਂ ਪਰਤੇ ਤਾਏ ਨੇ ਭਤੀਜ਼ੇ ਦੇ ‘ਮੱਥੇ’ ਵਿਚ ਮਾਰੀ ਗੋ+ਲੀ

ਉਹਨਾਂ ਕਿਹਾ ਕਿ ਅਕਾਲੀ ਦਲ ਲੋਕਤੰਤਰ ਦੀ ਰਾਖੀ ਵਾਸਤੇ ਦ੍ਰਿੜ੍ਹ ਸੰਕਲਪ ਹੈ ਤੇ ਉਹ ਮੌਜੂਦਾ ਚੋਣਾਂ ਵਿਚ ਲੋਕਤੰਤਰ ਦਾ ਕਤਲ ਕਰਨ ਵਾਲੇ ਸਾਰੇ ਪੁਲਿਸ ਅਫਸਰਾਂ ਜਿਹਨਾਂ ਵਿਚ ਵਰੁਣ ਸ਼ਰਮਾ ਵੀ ਸ਼ਾਮਲ ਹੈ, ਨੂੰ ਉਹਨਾਂ ਦੇ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਕੰਮਾਂ ਵਾਸਤੇ ਜੇਲ੍ਹ ਕਰਵਾ ਕੇ ਛੱਡੇਗਾ।ਸਰਦਾਰ ਬਾਦਲ ਨੇ ਸਥਾਨਕ ਵਪਾਰੀ ਤੇ ਸਮਾਜ ਸੇਵੀ ਰਾਜਿੰਦਰ ਮਿੱਤਲ ਜਿਹਨਾਂ ਨੇ ਏਮਜ਼ ਵਿਚ ਦਾਖਲ ਮਰੀਜ਼ਾਂ ਦੇ ਵਾਰਸਾਂ ਵਾਸਤੇ ’ਸਰਾਂ’ ਬਣਵਾਈ, ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਅਜਿਹੇ ਹੋਰ ਸਮਾਜ ਸੇਵੀਆਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸ੍ਰੀ ਰਾਜਿੰਦਰ ਮਿੱਲ ਵੱਲੋਂ ਦਿੱਤੀਆਂ ਸਮਾਜ ਸੇਵਾਵਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ

👉ਲੋੜ ਪੈਣ 'ਤੇ 0164-2862100, 7508018100, 9878421400 ਕੀਤਾ ਜਾ ਸਕਦਾ...