ਬੇਅਦਬੀ ਮਾਮਲੇ ਵਿਚ ਹੇਠਲੀ ਅਦਾਲਤ ਨੇ ਸੁਣਾਈ ਸੀ ਸਜ਼ਾ
ਨਵੀਂ ਦਿੱਲੀ, 20 ਦਸੰਬਰ: ਅਗਲੇ ਮਹੀਨਿਆਂ ਦੌਰਾਨ ਦਿੱਲੀ ਵਿਧਾਨ ਸਭਾ ਲਈ ਹੋਣ ਜਾ ਰਹੀਆਂ ਆਮ ਚੋਣਾਂ ਦੇ ਵਿਚ ਟਿਕਟਾਂ ਦੀ ਵੰਡ ’ਚ ਪਹਿਲਕਦਮੀ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਸਿਟਿੰਗ ਵਿਧਾਇਕ ਨਰੇਸ਼ ਯਾਦਵ ਦੀ ਮਹਿਰੌਲੀ ਹਲਕੇ ਤੋਂ ਟਿਕਟ ਬਦਲ ਦਿੱਤੀ ਹੈ। ਪਾਰਟੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਥਾਂ ਹੁਣ ਮਹੇਂਦਰ ਚੌਧਰੀ ਨੂੰ ਟਿਕ ਦਿੱਤੀ ਗਈ ਹੈ।
ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ
ਦੱਸਣਾ ਬਣਦਾ ਹੈ ਕਿ ਵਿਧਾਇਕ ਨਰੇਸ਼ ਯਾਦਵ ਨੂੰ ਕਥਿਤ ਕੁਰਾਨ ਸਰੀਫ਼ ਦੀ ਬੇਅਦਬੀ ਦੇ ਮਾਮਲੇ ਵਿਚ ਕੁੱਝ ਦਿਨ ਪਹਿਲਾਂ ਹੀ ਸ਼ੈਸਨ ਕੋਰਟ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਉਨ੍ਹਾਂ ਦੀ ਇਸ ਸਜ਼ਾ ਉਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ ਪ੍ਰੰਤੂ ਇਸਦੇ ਬਾਵਜੂਦ ਪਾਰਟੀ ਨੇ ਵਿਰੋਧੀ ਧਿਰਾਂ ਦੇ ਸਵਾਲ ਉੱਠਣ ਤੋਂ ਪਹਿਲਾਂ ਹੀ ਹੁਣ ਟਿਕਟ ਬਦਲ ਦਿੱਤੀ ਹੈ।